ਦਿਲਜੀਤ ਦੋਸਾਂਝ ਨੇ Aura ਟੂਰ ਦੌਰਾਨ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਇਸ ਮੌਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਲ-ਨਾਲ ਉਹਨਾਂ ਦੀ ਸਾਰੀ ਟੀਮ ਮੌਕੇ 'ਤੇ ਮੌਜੂਦ ਸੀ। ਅਰਦਾਸ ਤੋਂ ਬਾਅਦ ਸਾਰਿਆਂ ਨੂੰ ਦੇਗ ਦਿੱਤੀ।
ਪੰਜਾਬੀ ਸੰਗੀਤ ਉਦਯੋਗ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ Aura ਟੂਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ। ਗਾਇਕ ਨੇ ਅਮਰੀਕਾ ਵਿਚ Aura ਟੂਰ ਦੇ ਦੌਰਾਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪ੍ਰਸਾਦ ਦੀ ਦੇਗ ਬਣਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਲ-ਨਾਲ ਉਹਨਾਂ ਦੀ ਸਾਰੀ ਟੀਮ ਮੌਕੇ 'ਤੇ ਮੌਜੂਦ ਸੀ। ਅਰਦਾਸ ਤੋਂ ਬਾਅਦ ਸਾਰਿਆਂ ਨੂੰ ਦੇਗ ਦਿੱਤੀ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਦਿਲਜੀਤ ਨੇ ਧਾਰਮਿਕ ਤਿਉਹਾਰ ਨੂੰ ਵਿਦੇਸ਼ 'ਚ ਇਸ ਤਰ੍ਹਾਂ ਮਨਾਇਆ ਹੋਵੇ। ਉਹ ਹਮੇਸ਼ਾ ਆਪਣੀ ਸੰਗੀਤਕ ਯਾਤਰਾ ਰਾਹੀਂ ਪੰਜਾਬੀ ਸਭਿਆਚਾਰ ਤੇ ਸਿੱਖ ਧਰਮ ਦੇ ਸੰਦੇਸ਼ ਨੂੰ ਦੁਨੀਆ ਤੱਕ ਪਹੁੰਚਾਉਂਦਾ ਆ ਰਿਹਾ ਹੈ।
" data-instgrm-version="14" style="background:#FFF; border:0; margin:10px auto; max-width:540px; width:100%;">