ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੁੱਜੇ ਅਜਨਾਲਾ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡੇਰਾ ਬਿਆਸ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਮਦਦ ਲਈ ਤਿਆਰ ਹੈ।

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀਰਵਾਰ ਨੂੰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ-ਦਰਦ ਸਾਂਝੇ ਕੀਤੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡੇਰਾ ਬਿਆਸ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਮੁਸ਼ਕਲ ਘੜੀ ਏਕਤਾ ਅਤੇ ਸਹਿਯੋਗ ਨਾਲ ਹੀ ਪਾਰ ਕੀਤੀ ਜਾ ਸਕਦੀ ਹੈ।

https://www.instagram.com/reel/DOdMp4eExVL/?utm_source=ig_web_copy_link&igsh=MzRlODBiNWFlZA==

ਇਸ ਮੌਕੇ ਡੇਰੇ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਦੀ ਵੀ ਗੱਲ ਕੀਤੀ ਗਈ। ਸਥਾਨਕ ਲੋਕਾਂ ਨੇ ਬਾਬਾ ਜੀ ਦੇ ਦੌਰੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਨਾਲ ਲੋਕਾਂ ਵਿੱਚ ਨਵੀਂ ਉਮੀਦ ਜਗਦੀ ਹੈ।ਅਜਨਾਲਾ ਪਹੁੰਚਣ 'ਤੇ ਬਾਬਾ ਢਿੱਲੋਂ ਦਾ ਸਥਾਨਕ ਸ਼ਰਧਾਲੂਆਂ ਵੱਲੋਂ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਡੇਰਾ ਬਿਆਸ ਦੀ ਸੇਵਾ ਟੀਮ ਬਾਬਾ ਢਿੱਲੋਂ ਦੇ ਦੌਰੇ 'ਤੇ ਉਨ੍ਹਾਂ ਦੇ ਨਾਲ ਸੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗੀ ਹੋਈ ਹੈ।