ਮਣੀਮਹੇਸ਼ ਯਾਤਰਾ ਦੌਰਾਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ, ਵਿਆਹ ਹੋਇਆ ਸੀ ਤੈਅ

ਗੁਰਦਾਸਪੁਰ ਦੇ ਰਹਿਣ ਵਾਲੇ ਪ੍ਰੇਮ ਦਾ ਪੁੱਤਰ ਅਨਮੋਲ (26) ਮਣੀਮਹੇਸ਼ ਯਾਤਰਾ 'ਤੇ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੈ।

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਇੱਕ ਸ਼ਰਧਾਲੂ ਦੀ ਮੌਤ ਹੋ ਗਈ। ਗੁਰਦਾਸਪੁਰ ਦੇ ਅਨਮੋਲ ਦੀ ਯਾਤਰਾ ਦੌਰਾਨ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇੱਕ ਪਾਸੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਰਹੀਆਂ ਹਨ। ਦੂਜੇ ਪਾਸੇ ਮਣੀਮਹੇਸ਼ ਯਾਤਰਾ ਦੌਰਾਨ ਆਕਸੀਜਨ ਦੀ ਘਾਟ ਕਾਰਨ ਕਈ ਸ਼ਰਧਾਲੂ ਮਰ ਰਹੇ ਹਨ। ਗੁਰਦਾਸਪੁਰ ਦੇ ਰਹਿਣ ਵਾਲੇ ਪ੍ਰੇਮ ਦਾ ਪੁੱਤਰ ਅਨਮੋਲ (26) ਮਣੀਮਹੇਸ਼ ਯਾਤਰਾ 'ਤੇ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੈ।

ਤੁਹਾਨੂੰ ਦੱਸ ਦੇਈਏ ਕਿ ਗੁਰਦਾਸਪੁਰ ਦਾ ਅਨਮੋਲ ਇੱਕ LIC ਏਜੰਟ ਸੀ ਅਤੇ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਸੀ। ਉਸ ਦੇ ਪਿਤਾ ਇੱਕ ਦਰਜ਼ੀ ਹਨ। ਅਨਮੋਲ ਦਾ ਵਿਆਹ ਵੀ ਤੈਅ ਹੋਇਆ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਭਰਮੌਰ ਪ੍ਰਸ਼ਾਸਨ ਦੇ ਅਨੁਸਾਰ ਅਨਮੋਲ ਨੂੰ ਕੱਲ੍ਹ ਰਾਤ ਕਮਲ ਕੁੰਡ ਤੋਂ ਬਚਾਇਆ ਗਿਆ ਸੀ ਪਰ ਅੱਜ ਗੌਰੀਕੁੰਡ ਵਿੱਚ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਪਿਛਲੇ 24 ਘੰਟਿਆਂ ਤੋਂ ਭਾਰੀ ਬਾਰਿਸ਼ ਕਾਰਨ, ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।