ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਨਿਵਾਸ ‘ਤੇ ਈਡੀ ਦੀ ਛਾਪੇਮਾਰੀ

ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ। ਸਵੇਰੇ ਈਡੀ ਦੀ ਟੀਮ ਸੈਕਟਰ-2 ਵਿਚ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ, ਜਿੱਥੇ ਏਜੰਸੀ ਦੀਆਂ ਕਰੀਬ 8 ਗੱਡੀਆਂ ਤਾਇਨਾਤ ਨਜ਼ਰ ਆਈਆਂ।

ਇਹ ਕਾਰਵਾਈ ਮੰਤਰੀ ਅਰੋੜਾ ਖ਼ਿਲਾਫ਼ ਈਡੀ ਵੱਲੋਂ ਕੀਤੀ ਗਈ ਤੀਜੀ ਰੇਡ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਵੀ ਈਡੀ ਨੇ ਉਨ੍ਹਾਂ ਦੇ ਕਈ ਰਿਹਾਇਸ਼ੀ ਅਤੇ ਵਪਾਰਕ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।

ਤਾਜ਼ਾ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਕ ਸਾਲ ਵਿੱਚ ਤੀਜੀ ਅਤੇ ਇਕ ਮਹੀਨੇ ਵਿੱਚ ਦੂਜੀ ਵਾਰ ਈਡੀ ਮੰਤਰੀ ਅਰੋੜਾ ਦੇ ਘਰ ਪਹੁੰਚੀ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਨਹੀਂ ਝੁਕੇਗਾ।”