ਤਬਾਹੀ ਦਾ ਮੰਜ਼ਰ ਦੇਖ ਕੇ ਭਾਵੁਕ ਹੋਏ ਏ.ਪੀ. ਢਿੱਲੋਂ, ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ

ਗਾਇਕ ਨੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਲਈ ਘਰ ਦੁਬਾਰਾ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਲੋਕਾਂ ਨੂੰ ਇਕਜੁੱਟ ਹੋ ਕੇ ਇੱਕ-ਦੂਜੇ ਦਾ ਸਾਥ ਦੇਣ ਦੀ ਅਪੀਲ ਕੀਤੀ।

ਮਸ਼ਹੂਰ ਪੰਜਾਬੀ ਗਾਇਕ ਤੇ ਇੰਟਰਨੈਸ਼ਨਲ ਸਟਾਰ ਏ.ਪੀ. ਢਿੱਲੋਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹੜ੍ਹ ਕਾਰਨ ਹੋਈ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਅਤੇ ਪੀੜਤ ਪਰਿਵਾਰਾਂ ਦੇ ਹਾਲ-ਚਾਲ ਜਾਣੇ। ਤਬਾਹੀ ਦੇ ਮੰਜ਼ਰ ਨੂੰ ਦੇਖ ਕੇ ਗਾਇਕ ਭਾਵੁਕ ਹੋ ਗਏ। ਜਿਸ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

https://www.instagram.com/reel/DOnMIJjk-Py/?utm_source=ig_web_copy_link&igsh=MzRlODBiNWFlZA==

ਦੱਸ ਦਈਏ ਕਿ ਦੌਰੇ ਦੌਰਾਨ ਏ.ਪੀ. ਢਿੱਲੋਂ ਨੇ ਕਿਹਾ ਕਿ ਉਹ ਇਥੋਂ ਦੇ ਲੋਕਾਂ ਦੀ ਹਿੰਮਤ ਅਤੇ ਸਬਰ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਨੇ ਭਾਵੇਂ ਕਈਆਂ ਦੇ ਘਰ ਤੇ ਰੋਜ਼ਗਾਰ ਖੋਹ ਲਏ ਹਨ ਪਰ ਲੋਕਾਂ ਨੇ ਹੌਸਲਾ ਨਹੀਂ ਛੱਡਿਆ, ਜੋ ਬੇਮਿਸਾਲ ਹੈ।

ਇਹ ਵੀ ਪੜ੍ਹੋ- ਏਸ਼ੀਆ ਕੱਪ ਦੀ ਹਾਰ ਨਾ ਹੋਈ ਬਰਦਾਸ਼ਤ, ਪਾਕਿਸਤਾਨ ਨੇ ਭਾਰਤ ਵਿਰੁੱਧ ਦਰਜ ਕਰਵਾਈ ਸ਼ਿਕਾਇਤ

ਦੱਸਣਯੋਗ ਹੈ ਕਿ ਗਾਇਕ ਨੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਲਈ ਘਰ ਦੁਬਾਰਾ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਲੋਕਾਂ ਨੂੰ ਇਕਜੁੱਟ ਹੋ ਕੇ ਇੱਕ-ਦੂਜੇ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀ ਵੀ ਇਸ ਮੁਸੀਬਤ ਦੀ ਘੜੀ 'ਚ ਆਪਣੇ ਭਰਾ-ਭੈਣਾਂ ਦੀ ਮਦਦ ਲਈ ਅੱਗੇ ਆਉਣ।