ਪੰਜਾਬ ਦੇ ਸਾਰੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ

ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।

ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।


ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ ਮਾਣਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿਚ ਮਿਤੀ 7 ਸਤੰਬਰ, 2025 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ। 

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਦਰਅਸਲ, ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਨਾਲ-ਨਾਲ ਪੋਂਗ ਡੈਮ ਅਤੇ ਰਣਜੀਤ ਸਾਗਰ ਡੈਮ ਨੇ ਪੰਜਾਬ ਸਰਕਾਰ ਅਤੇ ਬੀਬੀਐੱਮਬੀ ਦੀ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਚੁੱਕੇ ਸਤਲੁਜ 'ਚ ਹੁਣ ਹੋਰ ਵਾਧੂ ਪਾਣੀ ਸਹਿਣ ਦੀ ਸਮਰੱਥਾ ਨਹੀਂ ਹੈ, ਪਰ ਮੰਗਲਵਾਰ ਸ਼ਾਮ ਨੂੰ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1677.29 ਫੁੱਟ ਦਰਜ ਕੀਤਾ ਗਿਆ, ਜਿਸ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ 5 ਤੋਂ 7 ਫੁੱਟ ਤੱਕ ਖੋਲ੍ਹ ਦਿੱਤੇ ਗਏ।