ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੋਏ ਹਾਦਸੇ ਦਾ ਸ਼ਿਕਾਰ

ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ।ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ, ਰਾਜਵੀਰ ਜਵੰਦਾ ਦੀ ਗੱਡੀ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਗਾਇਕ ਨੂੰ ਕਾਫ਼ੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸ ਦਈਏ ਕਿ ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ।ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਕਾਰਨ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਰਾਜਵੀਰ ਜਵੰਦਾ ਦੇ ਹਾਦਸੇ ਦੀ ਖ਼ਬਰ ਸੁਣਦੇ ਹੀ ਪ੍ਰਸ਼ੰਸਕਾਂ 'ਚ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਜਲਦੀ ਸਿਹਤਮੰਦੀ ਲਈ ਦੁਆਵਾਂ ਮੰਗੀਆਂ ਜਾ ਰਹੀਆਂ ਹਨ।