ਪੇਪਰ ਲੀਕ ਮਾਮਲਿਆਂ ਲਈ ਬਣਨਗੇ ਫਾਸਟ-ਟਰੈਕ ਕੋਰਟ, ਦੋਸ਼ੀਆਂ ਨੂੰ ਮਿਲੇਗੀ ਜਲਦ ਸਜ਼ਾ

ਦੇਸ਼ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਧਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪੇਪਰ ਲੀਕ ਵਿੱਚ ਸ਼ਾਮਲ ਲੋਕਾਂ ਨੂੰ ਜਲਦੀ ਅਤੇ ਸਖ਼ਤ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ।
ਨਵੀਂ ਦਿੱਲੀ: ਦੇਸ਼ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਧਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪੇਪਰ ਲੀਕ ਵਿੱਚ ਸ਼ਾਮਲ ਲੋਕਾਂ ਨੂੰ ਜਲਦੀ ਅਤੇ ਸਖ਼ਤ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ।

ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਆਪਣੀ ਪੋਸਟ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨਾਂ ਦੇ ਕਲਿਆਣ ਅਤੇ ਭਵਿੱਖ ਨਾਲੋਂ ਵੱਧ ਜ਼ਰੂਰੀ ਕੁਝ ਵੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਲੋਕ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ ਹਨ।

ਪ੍ਰਧਾਨ ਮੰਤਰੀ ਦਾ ਇਹ ਭਰੋਸਾ ਅਜਿਹੇ ਸਮੇਂ ਆਇਆ ਹੈ ਜਦੋਂ ਦਿੱਲੀ ਸਮੇਤ ਹੋਰਨਾਂ ਸ਼ਹਿਰਾਂ ਵਿੱਚ ਵਿਦਿਆਰਥੀਆਂ ਅਤੇ ਕਾਰਕੁਨਾਂ ਵੱਲੋਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ 20 ਜੁਲਾਈ ਨੂੰ 'ਚਲੋ ਸੰਸਦ' ਦਾ ਸੱਦਾ ਦਿੱਤਾ ਹੈ। ਸੰਗਠਨ ਦੇ ਬੁਲਾਰੇ ਸੌਰਵ ਦਾਸ ਨੇ ਆਪਣੀਆਂ ਮੰਗਾਂ ਰੱਖਦਿਆਂ ਕਿਹਾ ਕਿ ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਕਰਨਗੇ।