ਪੰਜਾਬ ਕਾਂਗਰਸ ਮੁਖੀ ਰਾਜਾ ਵੜਿੰਗ ਖਿਲਾਫ FIR ਦਰਜ, ਜਾਣੋ ਕੀ ਹੈ ਮਾਮਲਾ

ਇਹ ਐਫਆਈਆਰ ਸਾਬਕਾ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ, ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ।
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਇੱਕ ਵੱਡਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਕਥਿਤ ਤੌਰ 'ਤੇ ਭਾਰਤ ਦੇ ਸਾਬਕਾ ਮਰਹੂਮ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਵਿਰੁੱਧ ਜਾਤ ਅਤੇ ਰੰਗ-ਆਧਾਰਿਤ ਟਿੱਪਣੀਆਂ ਕਰਨ ਦੇ ਦੋਸ਼ ਹਨ।

ਇਹ ਐਫਆਈਆਰ ਸਾਬਕਾ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ, ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ। ਜਾਤੀਗਤ ਟਿੱਪਣੀਆਂ ਦੇ ਸਬੰਧ ਵਿੱਚ, ਰਾਜਾ ਵੜਿੰਗ 'ਤੇ ਸੀਆਰਪੀਸੀ, 2023 ਦੀਆਂ ਧਾਰਾਵਾਂ 353, 196, ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕੂ) ਐਕਟ, 1989 ਦੀਆਂ ਧਾਰਾਵਾਂ 3(1)(ਯੂ) ਅਤੇ 3(1)(ਵੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਦਰਜ ਬਿਆਨ
ਅਧਿਕਾਰਤ ਐਫਆਈਆਰ ਕਾਪੀ ਦੇ ਅਨੁਸਾਰ, ਸ਼ਿਕਾਇਤਕਰਤਾ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਅਤੇ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਨੇ ਤਰਨ ਤਾਰਨ/ਅੰਮ੍ਰਿਤਸਰ ਵਿਖੇ ਪੰਜਾਬ ਉਪ ਚੋਣ ਭਾਸ਼ਣ ਦੌਰਾਨ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ ਸੀ। "ਕਾਂਗਰਸ ਨੇ ਬੂਟਾ ਸਿੰਘ ਨੂੰ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਸਬੰਧੀ ਦਾਇਰ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਹ ਬਿਆਨ ਨਾ ਸਿਰਫ਼ ਤੱਥਾਂ ਦੇ ਰੂਪ ਵਿੱਚ ਗਲਤ ਅਤੇ ਨਸਲੀ ਤੌਰ 'ਤੇ ਦੋਸ਼ੀ ਹੈ, ਸਗੋਂ ਇਹ ਮਰਹੂਮ ਸ਼੍ਰੀ ਬੂਟਾ ਸਿੰਘ ਦੀ ਸ਼ਾਨ ਅਤੇ ਵਿਰਾਸਤ ਦਾ ਵੀ ਸਿੱਧਾ ਅਪਮਾਨ ਕਰਦਾ ਹੈ। ਬੂਟਾ ਸਿੰਘ ਮਜ਼੍ਹਬੀ ਸਿੱਖ ਭਾਈਚਾਰੇ ਨਾਲ ਸਬੰਧਤ, ਅਨੁਸੂਚਿਤ ਜਾਤੀ ਭਾਈਚਾਰੇ ਦੇ ਇੱਕ ਸਤਿਕਾਰਤ ਨੇਤਾ ਅਤੇ ਸਾਬਕਾ ਗ੍ਰਹਿ ਮੰਤਰੀ ਸਨ।