4000 ਡਾਲਰ ਲਈ ਕੀਤੀ ਏਪੀ ਢਿੱਲੋਂ ਦੇ ਘਰ 'ਤੇ ਫਾਇਰਿੰਗ! ਬਿਸ਼ਨੋਈ ਗੈਂਗ ਦਾ ਸ਼ੂਟਰ ਹੋਵੇਗਾ ਕੈਨੇਡਾ ਤੋਂ ਡਿਪੋਰਟ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਰਿਫਿਊਜੀ ਬੋਰਡ (IRB) ਨੇ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਭਿਜੀਤ ਕਿੰਗਰਾ ਨੂੰ ਭਾਰਤ ਡਿਪੋਰਟ ਕਰਨ ਦਾ ਆਦੇਸ਼ ਦਿੱਤਾ ਹੈ।
ਓਟਾਵਾ: ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਰਿਫਿਊਜੀ ਬੋਰਡ (IRB) ਨੇ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਭਿਜੀਤ ਕਿੰਗਰਾ ਨੂੰ ਭਾਰਤ ਡਿਪੋਰਟ ਕਰਨ ਦਾ ਆਦੇਸ਼ ਦਿੱਤਾ ਹੈ। ਬੋਰਡ ਨੇ ਆਪਣੇ ਫੈਸਲੇ ਵਿੱਚ ਸਾਫ਼ ਕਿਹਾ ਹੈ ਕਿ ਕਿੰਗਰਾ ਵਰਗੇ ਗੈਂਗਸਟਰਾਂ ਨੂੰ ਕੈਨੇਡਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

4,000 ਡਾਲਰ ਕਾਰਨ ਦਿੱਤਾ ਸੀ ਵਾਰਦਾਤ ਨੂੰ ਅੰਜਾਮ
ਬੋਰਡ ਦੇ ਸਾਹਮਣੇ ਸੁਣਵਾਈ ਦੌਰਾਨ ਕਿੰਗਰਾ ਨੇ ਇੱਕ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਉਸ ਦੇ ਇੱਕ ਸਾਥੀ ਨੇ ਉਸ ਨੂੰ ਏਪੀ ਢਿੱਲੋਂ ਦੇ ਘਰ ਫਾਇਰਿੰਗ ਕਰਨ ਲਈ 4,000 ਡਾਲਰ ਦੀ ਪੇਸ਼ਕਸ਼ ਕੀਤੀ ਸੀ। ਇਸ ਰਕਮ ਦੇ ਲਾਲਚ ਵਿੱਚ ਆ ਕੇ ਉਸ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਕਈ ਅਪਰਾਧਿਕ ਮਾਮਲਿਆਂ 'ਚ ਹੈ ਸ਼ਾਮਲ
ਅਭਿਜੀਤ ਕਿੰਗਰਾ ਪਿਛਲੇ ਇੱਕ ਸਾਲ ਤੋਂ ਕੈਨੇਡਾ ਦੀ ਜੇਲ੍ਹ 'ਚ ਬੰਦ ਹੈ। ਉਸ 'ਤੇ ਨਾ ਸਿਰਫ਼ ਗਾਇਕ ਏਪੀ ਢਿੱਲੋਂ, ਬਲਕਿ ਹੋਰ ਲੋਕਾਂ ਤੋਂ ਵੀ ਜਬਰੀ ਵਸੂਲੀ ਕਰਨ ਦੇ ਗੰਭੀਰ ਦੋਸ਼ ਹਨ। 

ਆਈਆਰਬੀ (IRB) ਵੱਲੋਂ 15 ਜੂਨ ਨੂੰ ਸੁਣਾਏ ਗਏ ਇਸ ਫੈਸਲੇ ਦੌਰਾਨ ਕਿੰਗਰਾ ਨੇ ਬਚਾਅ 'ਚ ਦਲੀਲ ਦਿੱਤੀ ਕਿ ਜੇਕਰ ਉਸ ਨੂੰ ਭਾਰਤ ਭੇਜਿਆ ਗਿਆ ਤਾਂ ਉੱਥੇ ਉਸ ਦੀ ਹੱਤਿਆ ਕੀਤੀ ਜਾ ਸਕਦੀ ਹੈ। ਹਾਲਾਂਕਿ, ਬੋਰਡ ਨੇ ਉਸ ਦੀ ਇਸ ਗੁਹਾਰ ਨੂੰ ਦਰਕਿਨਾਰ ਕਰਦਿਆਂ ਉਸ ਨੂੰ ਤੁਰੰਤ ਡਿਪੋਰਟ ਕਰਨ ਦਾ ਹੁਕਮ ਜਾਰੀ ਕੀਤਾ ਹੈ