SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਦਾ ਦੇਹਾਂਤ

ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਗੁਰਮਨ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਰਾਮ ਬਾਗ, ਲੋਹਾਖੇੜਾ ਰੋਡ, ਲੌਂਗੋਵਾਲ ਵਿਖੇ ਕੀਤਾ ਜਾਵੇਗਾ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ।

ਦੱਸ ਦਈਏ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਲੌਂਗੋਵਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।