ਹੜ੍ਹ ਪੀੜਤ ਬੱਚਿਆਂ ਲਈ ਨੀਰੂ ਬਾਜਵਾ ਦਾ ਵੱਡਾ ਐਲਾਨ, ਬੱਚਿਆਂ ਦੀ ਪੜ੍ਹਾਈ ਦੀ ਉਠਾਈ ਜ਼ਿੰਮੇਵਾਰੀ

ਇਸ ਦੌਰਾਨ, ਨੀਰੂ ਬਾਜਵਾ ਨੇ ਇਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਤ ਹੋਏ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫ਼ੀਸ ਉਨ੍ਹਾਂ ਦੀ ਟੀਮ ਵੱਲੋਂ ਅਦਾ ਕੀਤੀ ਜਾਵੇਗੀ।

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਆਪਣੇ ਦਰਿਆਦਿਲੀ ਸੁਭਾਵ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਉਨ੍ਹਾਂ ਦੀ ਟੀਮ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮਿਲਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ। ਇਸ ਦੌਰਾਨ, ਨੀਰੂ ਬਾਜਵਾ ਨੇ ਇਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਤ ਹੋਏ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫ਼ੀਸ ਉਨ੍ਹਾਂ ਦੀ ਟੀਮ ਵੱਲੋਂ ਅਦਾ ਕੀਤੀ ਜਾਵੇਗੀ।

https://www.instagram.com/reel/DOr1pLOEsYK/?utm_source=ig_web_copy_link&igsh=MzRlODBiNWFlZA==

ਨੀਰੂ ਬਾਜਵਾ ਨੇ ਕਿਹਾ ਕਿ ਹੜ੍ਹ ਨੇ ਲੋਕਾਂ ਦੀ ਜ਼ਿੰਦਗੀ ਨੂੰ ਕਾਫ਼ੀ ਪ੍ਰਭਾਵਤ ਕੀਤਾ ਹੈ। ਕਈ ਪਰਿਵਾਰਾਂ ਦੀ ਆਮਦਨ ਰੁਕ ਗਈ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਸੰਕਟ 'ਚ ਆ ਗਈ ਹੈ। ਇਸੇ ਕਰਕੇ ਉਹਨਾਂ ਨੇ ਇਹ ਫ਼ੈਸਲਾ ਕੀਤਾ ਕਿ ਕੋਈ ਵੀ ਬੱਚਾ ਸਿਰਫ਼ ਆਰਥਿਕ ਮੰਦਹਾਲੀ ਕਾਰਨ ਆਪਣੀ ਪੜ੍ਹਾਈ ਜਾਂ ਪ੍ਰੀਖਿਆ ਨਾ ਛੱਡੇ। ਇਸ ਕਦਮ ਦੀ ਲੋਕਾਂ ਵੱਲੋਂ ਖੂਬ ਸਰਾਹਨਾ ਕੀਤੀ ਜਾ ਰਹੀ ਹੈ।