1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ ਟੇਬਲ

ਸਰਕਾਰ ਨੇ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਸਵੇਰੇ ਦੇਰ ਨਾਲ ਸਕੂਲ ਸ਼ੁਰੂ ਕਰਨ ਨਾਲ ਬੱਚਿਆਂ ਨੂੰ ਠੰਡ ਅਤੇ ਪ੍ਰਦੂਸ਼ਣ ਤੋਂ ਬਚਾਇਆ ਜਾਵੇਗਾ।
ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਇਹ ਫੈਸਲਾ ਬੱਚਿਆਂ ਨੂੰ ਠੰਡ ਅਤੇ ਧੁੰਦ ਤੋਂ ਬਚਾਉਣ ਲਈ ਲਿਆ ਗਿਆ ਹੈ। ਸਰਕਾਰ ਦੇ ਨਵੇਂ ਹੁਕਮ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੇ। ਇਹ ਨਵਾਂ ਸਮਾਂ 1 ਨਵੰਬਰ, 2025 ਤੋਂ ਲਾਗੂ ਹੋਵੇਗਾ ਅਤੇ 20 ਫਰਵਰੀ, 2026 ਤੱਕ ਜਾਰੀ ਰਹੇਗਾ।

ਸਰਕਾਰ ਨੇ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਸਵੇਰੇ ਦੇਰ ਨਾਲ ਸਕੂਲ ਸ਼ੁਰੂ ਕਰਨ ਨਾਲ ਬੱਚਿਆਂ ਨੂੰ ਠੰਡ ਅਤੇ ਪ੍ਰਦੂਸ਼ਣ ਤੋਂ ਬਚਾਇਆ ਜਾਵੇਗਾ। ਧੁੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਖ਼ਤਰਾ ਵੀ ਘੱਟ ਜਾਵੇਗਾ।