ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ! ਸਕੂਲ-ਕਾਲਜ ਬੰਦ, 'ਆਰੇਂਜ ਅਲਰਟ' ਜਾਰੀ

ਮੁੰਬਈ ਵਿਚ ਮੰਗਲਵਾਰ ਸਵੇਰ ਤੋਂ ਹੀ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਸ਼ਹਿਰ ਵਿੱਚ ਬਹੁਤ ਖਰਾਬ ਮੌਸਮ ਦੀ ਚਿਤਾਵਨੀ ਦਿੰਦੇ ਹੋਏ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਸਾਵਧਾਨੀ ਵਜੋਂ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਮੁੰਬਈ ਦੇ ਸਾਰੇ ਸਰਕਾਰੀ, ਨਿੱਜੀ ਅਤੇ ਨਗਰ ਨਿਗਮ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ।
ਮੁੰਬਈ : ਮੁੰਬਈ ਵਿਚ ਮੰਗਲਵਾਰ ਸਵੇਰ ਤੋਂ ਹੀ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਸ਼ਹਿਰ ਵਿੱਚ ਬਹੁਤ ਖਰਾਬ ਮੌਸਮ ਦੀ ਚਿਤਾਵਨੀ ਦਿੰਦੇ ਹੋਏ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਸਾਵਧਾਨੀ ਵਜੋਂ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਮੁੰਬਈ ਦੇ ਸਾਰੇ ਸਰਕਾਰੀ, ਨਿੱਜੀ ਅਤੇ ਨਗਰ ਨਿਗਮ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ।

ਆਵਾਜਾਈ ਅਤੇ ਜਨ-ਜੀਵਨ ਠੱਪ
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ, ਕਈ ਥਾਵਾਂ 'ਤੇ ਦਰੱਖਤ ਉਖੜ ਗਏ ਹਨ ਅਤੇ ਕੰਧਾਂ ਤੇ ਬਿਲਬੋਰਡ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। 'ਆਰੇਂਜ ਅਲਰਟ' ਦੇ ਮੱਦੇਨਜ਼ਰ ਅਧਿਕਾਰੀਆਂ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ ਕਿਉਂਕਿ ਇਸ ਨਾਲ ਆਵਾਜਾਈ ਵਿੱਚ ਦੇਰੀ ਅਤੇ ਬਿਜਲੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ। ਮੁੰਬਈ-ਪੁਣੇ ਐਕਸਪ੍ਰੈਸਵੇਅ ਦੇ 'ਮਿਸਿੰਗ ਲਿੰਕ' ਸੈਕਸ਼ਨ 'ਤੇ ਭਾਰੀ ਜ਼ਮੀਨ ਖਿਸਕਣ ਕਾਰਨ 18 ਘੰਟੇ ਬੰਦ ਰਹਿਣ ਤੋਂ ਬਾਅਦ, ਸੋਮਵਾਰ ਰਾਤ 10:10 ਵਜੇ ਆਵਾਜਾਈ ਦੁਬਾਰਾ ਸ਼ੁਰੂ ਕੀਤੀ ਗਈ।

ਪੁਣੇ ਵਿਚ ਜਾਨੀ ਨੁਕਸਾਨ
ਗੁਆਂਢੀ ਜ਼ਿਲ੍ਹੇ ਪੁਣੇ ਵਿੱਚ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਮਾਵਲ ਤਹਿਸੀਲ ਦੇ ਪਾਟਨ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਦੋ ਹੋਰ ਲੋਕ ਬਾਰਿਸ਼ ਦੇ ਪਾਣੀ ਵਿੱਚ ਰੁੜ੍ਹ ਗਏ ਹਨ। ਹਾਲਾਤ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਹੁਣ ਤੱਕ 500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਹੈ।