ਬੁੱਧਵਾਰ ਨੂੰ ਵਿਸ਼ਵਕਰਮਾ ਦਿਵਸ 'ਤੇ ਸਰਕਾਰੀ ਛੁੱਟੀ ਦਾ ਐਲਾਨ

ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ।
ਪੰਜਾਬ ਸਰਕਾਰ ਵੱਲੋਂ 22 ਅਕਤੂਬਰ 2025 (ਬੁੱਧਵਾਰ) ਨੂੰ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ, ਸਿੱਖਿਆ ਸੰਸਥਾਵਾਂ ਅਤੇ ਅਰਧ-ਸਰਕਾਰੀ ਵਿਭਾਗਾਂ ਵਿੱਚ ਛੁੱਟੀ ਰਹੇਗੀ। ਵਿਸ਼ਵਕਰਮਾ ਦਿਵਸ ਨੂੰ ਹਰ ਸਾਲ ਇੰਜੀਨੀਅਰਾਂ, ਮਕੈਨਿਕਾਂ, ਕਾਰੀਗਰਾਂ ਅਤੇ ਉਦਯੋਗਿਕ ਮਜ਼ਦੂਰਾਂ ਵੱਲੋਂ ਖ਼ਾਸ ਤੌਰ 'ਤੇ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਵਿਸ਼ਵਕਰਮਾ, ਜਿਨ੍ਹਾਂ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ। 

ਇਸ ਮੌਕੇ 'ਤੇ ਉਦਯੋਗਿਕ ਇਕਾਈਆਂ ਅਤੇ ਵਰਕਸ਼ਾਪਾਂ ਵਿੱਚ ਵਿਸ਼ੇਸ਼ ਪੂਜਾ ਦਾ ਆਯੋਜਨ ਕੀਤਾ ਜਾਂਦਾ ਹੈ। ਕਈ ਥਾਵਾਂ ‘ਤੇ ਮਸ਼ੀਨਾਂ ਨੂੰ ਸਜਾ ਕੇ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਜਾਂਦੀ ਹੈ ਤਾਂ ਜੋ ਕਾਰੋਬਾਰ ਵਿੱਚ ਉਨੱਤੀ ਤੇ ਸੁਰੱਖਿਆ ਬਣੀ ਰਹੇ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਪਬਲਿਕ ਹਾਲੀਡੇ ਦੇ ਤਹਿਤ ਆਉਂਦੀ ਹੈ ਅਤੇ ਸਾਰੇ ਕਰਮਚਾਰੀਆਂ ਨੂੰ ਇਸ ਦਾ ਲਾਭ ਪ੍ਰਾਪਤ ਹੋਵੇਗਾ।