ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ! DA 'ਚ 3 ਫੀਸਦੀ ਵਾਧੇ ਦੀ ਸੰਭਾਵਨਾ

ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਜੁਲਾਈ 2026 ਤੋਂ ਮਹਿੰਗਾਈ ਭੱਤੇ (DA) ਵਿੱਚ ਵਾਧੇ ਨੂੰ ਲੈ ਕੇ ਇੱਕ ਵੱਡੀ ਅਤੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਕਿਰਤ ਅਤੇ ਰੁਜ਼ਗਾਰ ਮੰਤਰਾਲੇ ਵੱਲੋਂ ਜੂਨ 2026 ਦੇ ਕੰਜ਼ਿਊਮਰ ਪ੍ਰਾਈਸ ਇੰਡੈਕਸ (AICPI-IW) ਦੇ ਅੰਕੜੇ ਜਾਰੀ ਕਰ ਦਿੱਤੇ ਗਏ ਹਨ, ਜੋ ਇਸ਼ਾਰਾ ਕਰ ਰਹੇ ਹਨ ਕਿ ਸਰਕਾਰ ਜਲਦੀ ਹੀ ਡੀਏ ਵਿੱਚ 3 ਤੋਂ 4 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ।
ਨਵੀਂ ਦਿੱਲੀ : ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਜੁਲਾਈ 2026 ਤੋਂ ਮਹਿੰਗਾਈ ਭੱਤੇ (DA) ਵਿੱਚ ਵਾਧੇ ਨੂੰ ਲੈ ਕੇ ਇੱਕ ਵੱਡੀ ਅਤੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਕਿਰਤ ਅਤੇ ਰੁਜ਼ਗਾਰ ਮੰਤਰਾਲੇ ਵੱਲੋਂ ਜੂਨ 2026 ਦੇ ਕੰਜ਼ਿਊਮਰ ਪ੍ਰਾਈਸ ਇੰਡੈਕਸ (AICPI-IW) ਦੇ ਅੰਕੜੇ ਜਾਰੀ ਕਰ ਦਿੱਤੇ ਗਏ ਹਨ, ਜੋ ਇਸ਼ਾਰਾ ਕਰ ਰਹੇ ਹਨ ਕਿ ਸਰਕਾਰ ਜਲਦੀ ਹੀ ਡੀਏ ਵਿੱਚ 3 ਤੋਂ 4 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ।

AICPI ਇੰਡੈਕਸ ਵਿੱਚ 1.1 ਅੰਕ ਦਾ ਉਛਾਲ
ਤਾਜ਼ਾ ਅੰਕੜਿਆਂ ਅਨੁਸਾਰ, AICPI-IW ਵਿੱਚ 1.1 ਅੰਕ ਦੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ 151.9 ਦੇ ਪੱਧਰ 'ਤੇ ਪਹੁੰਚ ਗਿਆ ਹੈ। ਪਿਛਲੇ 12 ਮਹੀਨਿਆਂ (ਜੁਲਾਈ 2025 ਤੋਂ ਜੂਨ 2026) ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ 'ਤੇ 7ਵੇਂ ਤਨਖਾਹ ਕਮਸ਼ਨ ਦੇ ਫਾਰਮੂਲੇ ਤਹਿਤ ਡੀਏ ਦੀ ਦਰ 63.77 ਫੀਸਦੀ ਨਿਕਲ ਕੇ ਸਾਹਮਣੇ ਆ ਰਹੀ ਹੈ। 

60% ਤੋਂ ਵਧ ਕੇ 63% ਹੋ ਸਕਦਾ ਹੈ ਡੀਏ
ਵਰਤਮਾਨ ਵਿੱਚ ਕੇਂਦਰੀ ਕਰਮਚਾਰੀਆਂ ਨੂੰ 60 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਿਸ ਵਿੱਚ ਜਨਵਰੀ 2026 ਵਿੱਚ 2 ਫੀਸਦੀ ਦਾ ਵਾਧਾ ਹੋਇਆ ਸੀ। ਮਾਹਰਾਂ ਅਤੇ ਆਲ ਇੰਡੀਆ ਐੱਨਪੀਐੱਸ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਪਟੇਲ ਅਨੁਸਾਰ, ਇਸ ਵਾਰ ਡੀਏ ਵਿੱਚ 3 ਫੀਸਦੀ ਵਾਧੇ ਦੀ ਸੰਭਾਵਨਾ ਸਭ ਤੋਂ ਵੱਧ ਹੈ, ਜਿਸ ਨਾਲ ਇਹ 63 ਫੀਸਦੀ ਹੋ ਜਾਵੇਗਾ।

ਤਨਖਾਹਾਂ 'ਤੇ ਕਿੰਨਾ ਪਵੇਗਾ ਅਸਰ?
ਜੇਕਰ ਸਰਕਾਰ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੰਦੀ ਹੈ, ਤਾਂ ਇਸ ਦਾ ਸਿੱਧਾ ਲਾਭ ਕਰਮਚਾਰੀਆਂ ਦੀ ਬੇਸਿਕ ਸੈਲਰੀ 'ਤੇ ਮਿਲੇਗਾ। ਉਦਾਹਰਨ ਵਜੋਂ, ਜਿਨ੍ਹਾਂ ਕਰਮਚਾਰੀਆਂ ਦੀ ਘੱਟੋ-ਘੱਟ ਬੇਸਿਕ ਸੈਲਰੀ 18,000 ਰੁਪਏ ਹੈ, ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ 540 ਰੁਪਏ ਦਾ ਇਜ਼ਾਫਾ ਹੋਵੇਗਾ। ਇਹ ਵਾਧਾ ਜੁਲਾਈ ਤੋਂ ਦਸੰਬਰ 2026 ਦੀ ਮਿਆਦ ਲਈ ਲਾਗੂ ਹੋਵੇਗਾ। ਹੁਣ ਸਭ ਦੀਆਂ ਨਜ਼ਰਾਂ ਅਗਲੇਰੀ ਅਧਿਕਾਰਤ ਐਲਾਨ ਅਤੇ ਅੱਠਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ 'ਤੇ ਟਿਕੀਆਂ ਹੋਈਆਂ ਹਨ।