ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਵਧੀਆਂ ਮੁਸ਼ਕਲਾਂ, ਸੰਮਨ ਜਾਰੀ

ਇਕ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਅਦਾਲਤ ਨੇ ਗਾਇਕ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਸਾਰਾ ਮਾਮਲਾ ਗੁਰੂ ਰੰਧਾਵਾ ਦੇ ਹਾਲ ਹੀ ਰਿਲੀਜ਼ ਹੋਏ ਗੀਤ “ਸਿਰਾ” ਨਾਲ ਜੁੜਿਆ ਹੋਇਆ ਹੈ।

ਪੰਜਾਬੀ ਗਾਇਕ ਗੁਰੂ ਰੰਧਾਵਾ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ। ਉਨ੍ਹਾਂ ਦੇ ਗੀਤਾਂ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ। ਫੈਨਜ਼ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਿਆਰ ਕਰਦੇ ਹਨ। ਦੱਸ ਦਈਏ ਕਿ ਗਾਇਕ ਹੁਣ ਕਿਸੇ ਹੋਰ ਕਾਰਨਾਂ ਕਰਕੇ ਸੁਰਖੀਆਂ 'ਚ ਆ ਗਿਆ ਹੈ।

ਜਾਣਕਾਰੀ ਅਨੁਸਾਰ, ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨੇੜਲੇ ਪਿੰਡ ਬਰਮਾ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਅਦਾਲਤ ਨੇ ਗਾਇਕ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਸਾਰਾ ਮਾਮਲਾ ਗੁਰੂ ਰੰਧਾਵਾ ਦੇ ਹਾਲ ਹੀ ਰਿਲੀਜ਼ ਹੋਏ ਗੀਤ “ਸਿਰਾ” ਨਾਲ ਜੁੜਿਆ ਹੋਇਆ ਹੈ। ਇਸ ਗੀਤ ਦੀ ਇੱਕ ਲਾਈਨ ‘ਤੇ ਇਤਰਾਜ਼ ਜਤਾਇਆ ਗਿਆ ਹੈ, ਜਿਸਦੇ ਸ਼ਬਦ ਹਨ – “ਜੰਮਿਆਂ ਨੂੰ ਗੁੜ੍ਹਤੀ ‘ਚ ਮਿਲਦੀ ਅਫੀਮ ਐ”। ਸ਼ਿਕਾਇਤਕਰਤਾ ਰਾਜਦੀਪ ਸਿੰਘ ਮਾਨ, ਵਾਸੀ ਪਿੰਡ ਬਰਮਾ, ਦਾ ਕਹਿਣਾ ਹੈ ਕਿ ਇਹ ਲਾਈਨ ਲੋਕਾਂ ਦੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।

ਇਨ੍ਹਾਂ ਇਤਰਾਜ਼ਯੋਗ ਸ਼ਬਦਾਂ ਤੋਂ ਬਾਅਦ ਸਾਡੇ ਵੱਲੋਂ ਇਸ ਗਾਇਕ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਵਿਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ।