1 ਨਵੰਬਰ ਨੂੰ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ — ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਡੀਸੀ ਜਲੰਧਰ ਵੱਲੋਂ ਹੁਕਮ ਜਾਰੀ

ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੁ ਅਗਰਵਾਲ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ 1 ਨਵੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਦੇ ਆਯੋਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੁ ਅਗਰਵਾਲ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ 1 ਨਵੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਫ਼ੈਸਲਾ ਸ਼ਹਿਰ ਵਿੱਚ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਕਈ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਰਹੇਗੀ। 

ਡੀਸੀ ਨੇ ਹੁਕਮ ਦਿੱਤਾ ਹੈ ਕਿ ਸਾਰੇ ਸਕੂਲ ਅਤੇ ਕਾਲਜ 1 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਖੁਲੇ ਰਹਿਣਗੇ, ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਛੁੱਟੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਤੇ ਇਸ ਮੌਕੇ ਵਿਦਿਆਰਥੀਆਂ ਨੂੰ ਵੀ ਸਿੱਖ ਧਰਮ ਦੇ ਉਪਦੇਸ਼ਾਂ ਤੋਂ ਪ੍ਰੇਰਿਤ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ।