ਪਟਿਆਲਾ 'ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਦੀ ਮੌਤ

ਥਾਨਕ ਲੋਕ ਅਤੇ ਰਾਹਗੀਰ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕੱਢਣ ਵਿੱਚ ਮਦਦ ਕੀਤੀ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚੀਆਂ।
ਪਟਿਆਲਾ ਜ਼ਿਲ੍ਹੇ ਦੇ ਸਰਹਿੰਦ ਰੋਡ 'ਤੇ ਹਸਨਪੁਰ ਪਿੰਡ ਨੇੜੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪਠਾਨਕੋਟ ਡਿਪੂ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਬੱਸ ਕੰਡਕਟਰ ਅਤੇ ਟਰੱਕ ਡਰਾਈਵਰ ਸ਼ਾਮਲ ਹਨ।

ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਕਾਰਨ ਸੜਕ 'ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕ ਅਤੇ ਰਾਹਗੀਰ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕੱਢਣ ਵਿੱਚ ਮਦਦ ਕੀਤੀ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚੀਆਂ।

ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੁਝ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਇੱਕ ਟੀਮ ਜ਼ਖਮੀਆਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਇਸ ਹਾਦਸੇ ਕਾਰਨ ਥੋੜ੍ਹੀ ਦੇਰ ਲਈ ਟ੍ਰੈਫਿਕ ਜਾਮ ਹੋ ਗਿਆ, ਜਿਸ ਨੂੰ ਪੁਲਸ ਕਾਬੂ ਕਰਨ ਵਿੱਚ ਕਾਮਯਾਬ ਰਹੀ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਟੱਕਰ ਤੇਜ਼ ਰਫ਼ਤਾਰ ਅਤੇ ਓਵਰਟੇਕ ਕਰਨ ਦੀ ਕੋਸ਼ਿਸ਼ ਕਾਰਨ ਹੋਈ।
" data-instgrm-version="14" style="background:#FFF; border:0; margin:10px auto; max-width:540px; width:100%;">