ਜੰਮੂ ਕਸ਼ਮੀਰ 'ਚ ਬੱਦਲ ਫਟਣ ਨਾਲ ਭਾਰੀ ਤਬਾਰੀ, ਰੁੜ ਗਏ ਕਈ ਘਰ

ਕੁਦਰਤੀ ਆਫ਼ਤ ਕਾਰਨ 10 ਤੋਂ ਵੱਧ ਘਰ ਵਹਿ ਗਏ ਹਨ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਥਾਥਰੀ ਸਬ-ਡਿਵੀਜ਼ਨ ਦੇ ਕੁਝ ਇਲਾਕਿਆਂ 'ਚ ਬੱਦਲ ਫਟਣ ਨਾਲ ਬਹੁਤ ਤਬਾਹੀ ਹੋਈ ਹੈ। ਇਸ ਕੁਦਰਤੀ ਆਫ਼ਤ ਕਾਰਨ 10 ਤੋਂ ਵੱਧ ਘਰ ਵਹਿ ਗਏ ਹਨ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਹੁਣ ਤੱਕ ਕਿਸੇ ਦੀ ਮੌਤ ਦੀ ਕੋਈ ਖ਼ਬਰ ਨਹੀਂ ਹੈ ਪਰ ਸਥਾਨਕ ਲੋਕ ਬਹੁਤ ਡਰੇ ਹੋਏ ਅਤੇ ਤਣਾਅ 'ਚ ਹਨ। ਰਾਹਤ ਅਤੇ ਬਚਾਅ ਕਾਰਜ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ।

ਡੋਡਾ 'ਚ ਹੜ੍ਹ ਕਾਰਨ ਹੋਈ ਤਬਾਹੀ

ਬੱਦਲ ਫਟਣ ਤੋਂ ਬਾਅਦ, ਭਾਰੀ ਬਾਰਿਸ਼ ਅਤੇ ਪਹਾੜਾਂ ਤੋਂ ਆਏ ਹੜ੍ਹਾਂ ਨੇ ਕਈ ਇਲਾਕਿਆਂ ਨੂੰ ਡੁੱਬ ਦਿੱਤਾ ਹੈ। ਡੋਡਾ ਜ਼ਿਲ੍ਹੇ ਵਿੱਚ ਕਈ ਘਰ ਵਹਿ ਗਏ ਹਨ ਅਤੇ ਰਸਤੇ 'ਚ ਕਈ ਦਰੱਖਤ ਡਿੱਗ ਗਏ ਹਨ, ਜਿਸ ਨਾਲ ਸੜਕਾਂ ਬੰਦ ਹੋ ਗਈਆਂ ਹਨ। ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਨਦੀ ਦਾ ਪਾਣੀ ਭਰ ਗਿਆ ਹੈ ਅਤੇ ਬਾਜ਼ਾਰ ਵੀ ਪਾਣੀ ਨਾਲ ਭਰ ਗਏ ਹਨ। ਪ੍ਰਸ਼ਾਸਨ ਨੇ ਸੁਰੱਖਿਆ ਲਈ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੇ ਇਹ ਵੀ ਚੇਤਾਵਨੀ ਜਾਰੀ ਕੀਤੀ ਹੈ ਕਿ ਸ਼ਾਮ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਰਾਹਤ ਕਾਰਜਾਂ 'ਚ ਹੋਰ ਮੁਸ਼ਕਲਾਂ ਆ ਸਕਦੀਆਂ ਹਨ।