ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ, ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਚੌਕਸ

ਮੰਤਰੀ ਬੈਂਸ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਖੜਾ ਡੈਮ ਤੋਂ 5000 ਕਿਉਸਿਕ ਪਾਣੀ ਵਧਾਇਆ ਜਾ ਰਿਹਾ ਹੈ।

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਅਧਿਕਾਰਕ ਫੇਸਬੁਕ ਪੇਜ 'ਤੇ ਵੀਡੀਓ ਰਾਹੀਂ ਲੋਕਾਂ ਨੂੰ ਚੌਕਸ ਕੀਤਾ ਹੈ। ਮੰਤਰੀ ਬੈਂਸ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਖੜਾ ਡੈਮ ਤੋਂ 5000 ਕਿਉਸਿਕ ਪਾਣੀ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦਰਿਆਵਾਂ ਤੇ ਨੀਵੇਂ ਇਲਾਕਿਆਂ ਨੇੜੇ ਰਹਿਣ ਵਾਲੇ ਲੋਕ ਸਾਵਧਾਨ ਰਹਿਣ ਅਤੇ ਸੁਰੱਖਿਆ ਲਈ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ।

https://www.instagram.com/reel/DOc60P2D-Px/?utm_source=ig_web_copy_link&igsh=MzRlODBiNWFlZA==

ਉਨ੍ਹਾਂ ਨੇ ਕਿਹਾ ਕਿ ਸਰਕਾਰ ਹਾਲਾਤਾਂ ‘ਤੇ ਨਿਗਰਾਨੀ ਰੱਖ ਰਹੀ ਹੈ ਅਤੇ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਇੰਤਜ਼ਾਮ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ ਟੀਮਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ ਤਾਂ ਜੋ ਜ਼ਰੂਰਤ ਪੈਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।