ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦਾ ਭਰਾ ਵੀ ਗ੍ਰਿਫ਼ਤਾਰ

ਇੱਕ ਮਿੰਨੀ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ।

 12 ਅਗਸਤ ਨੂੰ ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੇ ਫਲੋਰੀਡਾ ਵਿੱਚ ਗਲਤ ਯੂ-ਟਰਨ ਲਿਆ ਜਿਸ ਕਾਰਨ ਇੱਕ ਮਿੰਨੀ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ, ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈਸੀਈ) ਨੇ ਹੁਣ 25 ਸਾਲਾ ਹਰਨੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਹਰਜਿੰਦਰ ਸਿੰਘ ਦਾ ਭਰਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਵੇਂ ਦੋਸ਼ੀ ਪੰਜਾਬ ਦੇ ਕਿਸ ਜ਼ਿਲ੍ਹੇ ਨਾਲ ਸਬੰਧਤ ਹਨ।

ਹਰਜਿੰਦਰ ਸਿੰਘ ਉਹੀ ਟਰੱਕ ਡਰਾਈਵਰ ਹੈ, ਜਿਸ ਦੇ ਗਲਤ ਯੂ-ਟਰਨ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਘਟਨਾ ਸਮੇਂ ਹਰਨੀਤ ਸਿੰਘ ਟਰੱਕ ਦੇ ਅੰਦਰ ਬੈਠਾ ਸੀ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਨੀਤ ਸਿੰਘ ਵੀ ਆਪਣੇ ਭਰਾ ਹਰਜਿੰਦਰ ਸਿੰਘ ਦੀ ਤਰ੍ਹਾਂ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਨੇ ਦੱਸਿਆ ਕਿ 2023 ’ਚ ਬਾਰਡਰ ਪੈਟਰੋਲ ਨੇ ਹਰਨੀਤ ਸਿੰਘ ਫੜਿਆ ਸੀ ਪਰ ਬਾਈਡਨ ਵੱਲੋਂ ਉਨ੍ਹਾਂ ਨੂੰ ਅਮਰੀਕੀ ਭਾਈਚਾਰੇ ’ਚ ਛੱਡ ਦਿੱਤਾ ਗਿਆ ਸੀ।