ਪੰਜਾਬ ਲਈ ਇਤਿਹਾਸਕ ਦਿਨ: ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਤਿਆਰ, 3394 ਕਰੋੜ 'ਚੋਂ 80% ਪੰਜਾਬ ਨੇ ਕੀਤਾ ਖਰਚ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਕੁੱਲ ਕੀਮਤ 3394.49 ਕਰੋੜ ਰੁਪਏ ਹੈ। ਇਸ ਪ੍ਰਾਜੈਕਟ ਵਿੱਚ 80 ਫ਼ੀਸਦੀ ਯੋਗਦਾਨ ਇਕੱਲਾ ਪੰਜਾਬ ਪਾ ਰਿਹਾ ਹੈ। ਪੰਜਾਬ ਵੱਲੋਂ 2694.02 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਮੁੱਖ ਮੰਤਰੀ ਵੱਲੋਂ ਅੱਜ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਮੰਨਿਆ ਜਾ ਰਿਹਾ ਹੈ। ਇਹ ਡੈਮ ਖਾਸ ਕਰਕੇ ਮਾਝੇ ਦੀ Lifeline ਸਾਬਤ ਹੋਵੇਗਾ। ਇਸ ਪ੍ਰਾਜੈਕਟ ਦਾ ਸਭ ਤੋਂ ਵੱਡਾ ਫਾਇਦਾ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਹੋਵੇਗਾ। ਇਸ ਨਾਲ ਜਿੱਥੇ ਬਿਜਲੀ ਦਾ ਉਤਪਾਦਨ ਵਧੇਗਾ, ਉੱਥੇ ਹੀ ਸਿੰਚਾਈ ਦੀ ਸਹੂਲਤ ਵੀ ਮਿਲੇਗੀ। ਇਹ ਡੈਮ ਲੱਖਾਂ ਘਰਾਂ ਨੂੰ ਰੌਸ਼ਨ ਕਰਨ ਦੇ ਨਾਲ-ਨਾਲ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਵੀ ਰੁਸ਼ਨਾਏਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਹਾਸਲ ਹੋਵੇਗਾ।

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਕੁੱਲ ਕੀਮਤ 3394.49 ਕਰੋੜ ਰੁਪਏ ਹੈ। ਇਸ ਪ੍ਰਾਜੈਕਟ ਵਿੱਚ 80 ਫ਼ੀਸਦੀ ਯੋਗਦਾਨ ਇਕੱਲਾ ਪੰਜਾਬ ਪਾ ਰਿਹਾ ਹੈ। ਪੰਜਾਬ ਵੱਲੋਂ 2694.02 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਦੇ ਮੁਕਾਬਲੇ, ਕੇਂਦਰ ਸਿਰਫ 20 ਫ਼ੀਸਦੀ ਯੋਗਦਾਨ ਪਾ ਰਿਹਾ ਹੈ, ਜਿਸ ਤਹਿਤ ਡੈਮ ਲਈ 700.45 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।

ਸਿੰਚਾਈ ਅਤੇ ਬਿਜਲੀ ਉਤਪਾਦਨ ਦੇ ਫਾਇਦੇ:
ਸਿੰਚਾਈ: ਇਸ ਪ੍ਰਾਜੈਕਟ ਨਾਲ ਪੰਜਾਬ ਦੇ 5000 ਹੈਕਟੇਅਰ ਖੇਤਰ ਵਿੱਚ ਸਿੰਚਾਈ ਸਹੂਲਤ ਹੋਵੇਗੀ। ਮਾਝੇ ਇਲਾਕੇ ਦੇ ਤਿੰਨ ਜ਼ਿਲ੍ਹਿਆਂ, ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੇ ਖੇਤਾਂ ਵਿੱਚ ਪਾਣੀ ਪਹੁੰਚੇਗਾ। ਨਾਲ ਹੀ, ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ 32,173 ਹੈਕਟੇਅਰ ਰਕਬੇ ਨੂੰ ਵੀ ਸਿੰਚਾਈ ਸਹੂਲਤ ਮਿਲੇਗੀ।

ਬਿਜਲੀ: ਡੈਮ 'ਤੇ 206 ਮੈਗਾਵਾਟ ਦੇ ਦੋ ਪਾਵਰ ਹਾਊਸ ਬਣਾਏ ਜਾ ਰਹੇ ਹਨ। ਇਨ੍ਹਾਂ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਕਾਰਜ ਮਾਰਚ 2026 ਤੱਕ ਪੂਰਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਬਿਜਲੀ ਦਾ ਉਤਪਾਦਨ ਸ਼ੁਰੂ ਹੋ ਜਾਵੇਗਾ।,ਖਾਸ ਗੱਲ ਇਹ ਹੈ ਕਿ ਇਸ ਡੈਮ ਦੇ ਚਾਲੂ ਹੋਣ ਨਾਲ, ਰਣਜੀਤ ਸਾਗਰ ਪਾਵਰ ਹਾਊਸ ਨੇ ਹੁਣ 600 ਮੈਗਾਵਾਟ ਦੀ ਪੂਰੀ ਸਮਰੱਥਾ 'ਤੇ ਬਿਜਲੀ ਪੈਦਾ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਸਵੇਰ ਅਤੇ ਸ਼ਾਮ ਦੀ Peak Demand ਪੂਰੀ ਹੋ ਰਹੀ ਹੈ। ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦੇ ਨਿਰਮਾਣ ਤੋਂ ਪਹਿਲਾਂ, Downstream Storage Reservoir ਦੀ ਅਣਹੋਂਦ ਕਾਰਨ ਇਹ ਪਾਣੀ ਪਾਕਿਸਤਾਨ ਵੱਲ ਵਹਿ ਜਾਂਦਾ ਸੀ।

ਇਸ ਡੈਮ ਨਾਲ ਤਿੰਨ ਨਵੀਆਂ ਨਹਿਰਾਂ ਦੇ ਨਿਰਮਾਣ ਦਾ ਕੰਮ ਵੀ ਅੰਤਿਮ ਪੜਾਅ 'ਤੇ ਹੈ। ਸ਼ਾਹਪੁਰਕੰਡੀ ਡੈਮ ਦੇ ਉੱਪਰਲੇ ਪਾਸੇ ਇੱਕ ਝੀਲ ਬਣਾਈ ਗਈ ਹੈ, ਜਿਸ ਨੂੰ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਸਭ ਤੋਂ ਵੱਡੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਡੈਮ ਉੱਤਰੀ ਭਾਰਤ ਵਿੱਚ ਪੰਜਾਬ ਨੂੰ Water Sports ਦੀ ਹੱਬ ਬਣਾਉਣ ਵਿੱਚ ਵੀ ਸਹਾਈ ਹੋਵੇਗਾ।