IAS ਹਰਪ੍ਰੀਤ ਸਿੰਘ ਸੂਦਨ ਚੰਡੀਗੜ੍ਹ ਪ੍ਰਸ਼ਾਸਨ ਦੇ ਨਵੇਂ ਸਕੱਤਰ ਨਿਯੁਕਤ

ਚੰਡੀਗੜ੍ਹ ਪ੍ਰਸ਼ਾਸਨ ਵਿਚ ਪ੍ਰਸ਼ਾਸਨਿਕ ਪੱਧਰ 'ਤੇ ਇੱਕ ਵੱਡਾ ਫੇਰਬਦਲ ਹੋਇਆ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਪੰਜਾਬ ਕੈਡਰ ਦੇ 2013 ਬੈਚ ਦੇ IAS ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਦੀ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਜਲਦੀ ਹੀ ਆਪਣਾ ਨਵਾਂ ਅਹੁਦਾ ਸੰਭਾਲ ਸਕਦੇ ਹਨ।
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਿਚ ਪ੍ਰਸ਼ਾਸਨਿਕ ਪੱਧਰ 'ਤੇ ਇੱਕ ਵੱਡਾ ਫੇਰਬਦਲ ਹੋਇਆ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਪੰਜਾਬ ਕੈਡਰ ਦੇ 2013 ਬੈਚ ਦੇ IAS ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਦੀ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਜਲਦੀ ਹੀ ਆਪਣਾ ਨਵਾਂ ਅਹੁਦਾ ਸੰਭਾਲ ਸਕਦੇ ਹਨ।

ਤਿੰਨ ਸਾਲਾਂ ਦਾ ਹੋਵੇਗਾ ਕਾਰਜਕਾਲ
ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਹਰਪ੍ਰੀਤ ਸਿੰਘ ਸੂਦਨ ਦੀ ਇਹ ਨਿਯੁਕਤੀ ਇੰਟਰ-ਕੈਡਰ ਡੈਪੂਟੇਸ਼ਨ ਦੇ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਹੈ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ 'ਤੇ ਅੰਤਿਮ ਮੋਹਰ ਲੱਗਣ ਤੋਂ ਬਾਅਦ ਲਿਆ ਗਿਆ ਹੈ। ਹੁਣ ਉਹ ਪੰਜਾਬ ਤੋਂ ਡੈਪੂਟੇਸ਼ਨ 'ਤੇ ਆ ਕੇ ਚੰਡੀਗੜ੍ਹ ਵਿੱਚ ਆਪਣੀਆਂ ਸੇਵਾਵਾਂ ਦੇਣਗੇ।

ਮੌਜੂਦਾ ਜ਼ਿੰਮੇਵਾਰੀ ਤੇ ਤਜ਼ਰਬਾ
ਆਈ.ਏ.ਐੱਸ. ਹਰਪ੍ਰੀਤ ਸਿੰਘ ਸੂਦਨ ਮੌਜੂਦਾ ਸਮੇਂ ਵਿੱਚ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ (ਡਾਇਰੈਕਟਰ ਸਪੋਰਟਸ) ਵਜੋਂ ਕੰਮ ਕਰ ਰਹੇ ਹਨ। ਪ੍ਰਸ਼ਾਸਨਿਕ ਖੇਤਰ ਅਤੇ ਖੇਡ ਪ੍ਰਬੰਧਨ ਵਿੱਚ ਉਨ੍ਹਾਂ ਦੇ ਵਿਆਪਕ ਤਜ਼ਰਬੇ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਇਸ ਨਵੀਂ ਨਿਯੁਕਤੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।