ਪੰਜਾਬ ਦੇ 11 ਜ਼ਿਲ੍ਹਿਆਂ 'ਚ IMD ਦਾ ਓਰੇਂਜ ਅਲਰਟ, ਹਿਮਾਚਲ 'ਚ ਲੈਂਡਸਲਾਈਡ ਕਾਰਨ ਸਕੂਲ ਬੰਦ

ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਸਵੇਰੇ 6 ਵਜੇ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਦਕਿ ਪਠਾਨਕੋਟ ਤੇ ਜਲੰਧਰ ਵਿੱਚ ਬੀਤੀ ਰਾਤ ਭਾਰੀ ਮੀਂਹ ਪਿਆ ਹੈ।
ਚੰਡੀਗੜ੍ਹ : ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਸਵੇਰੇ 6 ਵਜੇ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਦਕਿ ਪਠਾਨਕੋਟ ਤੇ ਜਲੰਧਰ ਵਿੱਚ ਬੀਤੀ ਰਾਤ ਭਾਰੀ ਮੀਂਹ ਪਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁੱਲ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਵਿੱਚ ਲੈਂਡਸਲਾਈਡ ਕਾਰਨ ਹਾਹਾਕਾਰ
ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਰਾਤ 12 ਵਜੇ ਤੋਂ ਹੋ ਰਹੀ ਮੂਸਲਾਧਾਰ ਬਾਰਿਸ਼ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੈ। ਕੁਲੂ ਜ਼ਿਲ੍ਹੇ ਵਿੱਚ ਲੈਂਡਸਲਾਈਡ (ਪਹਾੜ ਡਿੱਗਣ) ਕਾਰਨ ਕਈ ਮੁੱਖ ਸੜਕਾਂ ਬੰਦ ਹੋ ਗਈਆਂ ਹਨ। ਸਥਿਤੀ ਨੂੰ ਦੇਖਦੇ ਹੋਏ ਡੀ.ਸੀ. ਕੁਲੂ ਦੇ ਨਿਰਦੇਸ਼ਾਂ 'ਤੇ ਆਨੀ, ਬੰਜਾਰ ਅਤੇ ਨਿਰਮੰਡ ਸਬ-ਡਿਵੀਜ਼ਨਾਂ ਦੇ ਸਾਰੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ (22 ਜੁਲਾਈ) ਦੀ ਛੁੱਟੀ ਐਲਾਨ ਕਰ ਦਿੱਤੀ ਗਈ ਹੈ।

ਤਾਪਮਾਨ ਵਿੱਚ ਗਿਰਾਵਟ
ਬਾਰਿਸ਼ ਕਾਰਨ ਪੰਜਾਬ ਦੇ  ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਨਾਲੋਂ 2.6 ਡਿਗਰੀ ਹੇਠਾਂ ਪਹੁੰਚ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35.6 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ, ਹਾਲਾਂਕਿ ਬਠਿੰਡਾ ਅਜੇ ਵੀ ਸਭ ਤੋਂ ਗਰਮ ਰਿਹਾ। ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ 14,028 ਮੈਗਾਵਾਟ ਬਣੀ ਹੋਈ ਹੈ ਅਤੇ ਬਿਜਲੀ ਵਿਵਸਥਾ ਫਿਲਹਾਲ ਆਮ ਵਾਂਗ ਹੈ।