ਲੁਧਿਆਣਾ 'ਚ CM ਮਾਨ ਕਰਨਗੇ 'ਸੂਰਮਾ' ਮੁਹਿੰਮ ਦਾ ਆਗਾਜ਼, 6 ਨੌਜਵਾਨਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਅੱਜ ਇੱਕ ਅਹਿਮ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਨਸ਼ਾ ਵਿਰੋਧੀ ਮੁਹਿੰਮ 'ਸੂਰਮਾ' ਦੀ ਸ਼ੁਰੂਆਤ ਕਰਨਗੇ। ਇਹ ਇੱਕ ਰਾਜ ਪੱਧਰੀ ਸਮਾਗਮ ਹੈ ਜਿਸ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।
ਲੁਧਿਆਣਾ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਅੱਜ ਇੱਕ ਅਹਿਮ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਨਸ਼ਾ ਵਿਰੋਧੀ ਮੁਹਿੰਮ 'ਸੂਰਮਾ' ਦੀ ਸ਼ੁਰੂਆਤ ਕਰਨਗੇ। ਇਹ ਇੱਕ ਰਾਜ ਪੱਧਰੀ ਸਮਾਗਮ ਹੈ ਜਿਸ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਮੁਹਿੰਮ ਦੇ ਤਹਿਤ ਉਨ੍ਹਾਂ ਨੌਜਵਾਨਾਂ ਨੂੰ 'ਸੂਰਮਾ' (ਯੋਧਾ) ਦਾ ਨਾਮ ਦਿੱਤਾ ਗਿਆ ਹੈ ਜਿਨ੍ਹਾਂ ਨੇ ਆਪਣੀ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ੇ ਵਰਗੀ ਗੰਭੀਰ ਸਮੱਸਿਆ ਨੂੰ ਹਰਾਇਆ ਹੈ। ਸਮਾਗਮ ਦੌਰਾਨ ਮੁੱਖ ਮੰਤਰੀ ਅਜਿਹੇ 6 ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ, ਜੋ ਕਦੇ ਨਸ਼ੇ ਦੀ ਗ੍ਰਿਫ਼ਤ ਵਿੱਚ ਸਨ ਪਰ ਹੁਣ ਪੂਰੀ ਤਰ੍ਹਾਂ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ। ਇਹ ਨੌਜਵਾਨ ਹੁਣ ਮਿਹਨਤ-ਮਜ਼ਦੂਰੀ ਜਾਂ ਛੋਟੇ ਮੋਟੇ ਰੁਜ਼ਗਾਰ ਕਰਕੇ ਆਪਣੇ ਪਰਿਵਾਰਾਂ ਦਾ ਸਨਮਾਨਜਨਕ ਪਾਲਣ-ਪੋਸ਼ਣ ਕਰ ਰਹੇ ਹਨ।

ਸਰਕਾਰ ਦਾ ਮੁੱਖ ਉਦੇਸ਼ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕਰਕੇ ਸੂਬੇ ਦੇ ਹੋਰਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ। ਇਹ ਮੁਹਿੰਮ ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦੇਵੇਗੀ ਕਿ ਨਸ਼ਾ ਛੱਡਣ 'ਤੇ ਸਰਕਾਰ ਅਤੇ ਸਮਾਜ ਦੋਵੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਹ ਉਪਰਾਲਾ ਉਨ੍ਹਾਂ ਮਾਪਿਆਂ ਲਈ ਵੀ ਉਮੀਦ ਦੀ ਕਿਰਨ ਹੈ ਜਿਨ੍ਹਾਂ ਦੇ ਬੱਚੇ ਇਸ ਬੁਰੀ ਲਤ ਦਾ ਸ਼ਿਕਾਰ ਹਨ।

ਇਸ ਸਮਾਗਮ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਿੱਚ ਮੁੱਖ ਮੰਤਰੀ ਦੇ ਨਾਲ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਪੁਲਸ-ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਇਹ 'ਸੂਰਮਾ' ਮੁਹਿੰਮ ਪੰਜਾਬ ਦੇ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।