ਇੱਕਤਰਫਾ ਪਿਆਰ 'ਚ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਮੋਹਾਲੀ 'ਚ ਇੱਕਤਰਫਾ ਪਿਆਰ ਦਾ ਖੂਨੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਜਲੰਧਰ ਦੇ ਲੱਦੋਵਾਲ ਯੂਨੀਵਰਸਿਟੀ ਦੇ ਨੇੜੇ ਸੰਗਮ ਵਿਹਾਰ ਤੋਂ ਅਜਿਹੀ ਹੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਇੱਕਤਰਫਾ ਪਿਆਰ ਦੇ ਚੱਲਦਿਆਂ ਖੁਦ ਨੂੰ ਅੱਗ ਲਗਾ ਕੇ ਆਤਮ-ਦਾਹ ਕਰਨ ਦੀ ਕੋਸ਼ਿਸ਼ ਕੀਤੀ।
ਜਲੰਧਰ : ਮੋਹਾਲੀ 'ਚ ਇੱਕਤਰਫਾ ਪਿਆਰ ਦਾ ਖੂਨੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਜਲੰਧਰ ਦੇ ਲੱਦੋਵਾਲ ਯੂਨੀਵਰਸਿਟੀ ਦੇ ਨੇੜੇ ਸੰਗਮ ਵਿਹਾਰ ਤੋਂ ਅਜਿਹੀ ਹੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਇੱਕਤਰਫਾ ਪਿਆਰ ਦੇ ਚੱਲਦਿਆਂ ਖੁਦ ਨੂੰ ਅੱਗ ਲਗਾ ਕੇ ਆਤਮ-ਦਾਹ ਕਰਨ ਦੀ ਕੋਸ਼ਿਸ਼ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ, ਹਿਤੇਸ਼ ਮਹਿਤਾ ਨਾਮਕ ਵਿਅਕਤੀ ਪਿਛਲੇ ਕਈ ਮਹੀਨਿਆਂ ਤੋਂ ਇੱਕ ਲੜਕੀ ਨਾਲ ਗੱਲਬਾਤ ਕਰ ਰਿਹਾ ਸੀ। ਬੀਤੇ ਦਿਨ ਉਹ ਲੜਕੀ ਨੂੰ ਮਿਲਣ ਲਈ ਉਸਦੇ ਘਰ ਪਹੁੰਚਿਆ ਅਤੇ ਉੱਥੇ ਉਸਨੇ ਖੁਦ ਨੂੰ ਅੱਗ ਲਗਾ ਲਈ। ਇਸ ਘਟਨਾ ਵਿੱਚ ਉਹ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਤੋਂ ਬਾਅਦ ਉਸਨੂੰ ਤੁਰੰਤ ਇਲਾਜ ਲਈ ਸਤਿਅਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਹਿਤੇਸ਼ ਮਹਿਤਾ ਨੇ ਇੱਕਤਰਫਾ ਪਿਆਰ ਵਿੱਚ ਇਹ ਕਦਮ ਚੁੱਕਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਉਕਤ ਲੜਕੀ ਦੀ ਮੰਗਣੀ ਹੋ ਚੁੱਕੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਲੜਕੀ ਦੇ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਪੱਖਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।