ਪੰਜ ਤੱਤਾਂ 'ਚ ਵਿਲੀਨ ਹੋਏ ਕਾਮੇਡੀਅਨ ਜਸਵਿੰਦਰ ਭੱਲਾ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਪੰਜ ਤੱਤਾਂ 'ਚ ਵਿਲੀਨ ਹੋਏ ਕਾਮੇਡੀਅਨ ਜਸਵਿੰਦਰ ਭੱਲਾ, ਨਮ ਅੱਖਾਂ ਨਾਲ ਦਿੱਤੀ ਵਿਦਾਈ

 ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ ਹੈ।ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ 'ਚ ਹੋਇਆ। ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਰਿਵਾਰ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਆਖਰੀ ਵਿਦਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਜਸਵਿੰਦਰ ਸਿੰਘ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਕਾਮੇਡੀਅਨ ਦੀ ਮੌਤ ਦਾ ਕਾਰਨ ਬ੍ਰੇਨ ਸਟ੍ਰੋਕ ਸੀ। ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪਾਲੀਵੁੱਡ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ ਦੌੜ ਗਈ।

ਜਸਵਿੰਦਰ ਭੱਲਾ ਦਾ ਫ਼ਿਲਮੀ ਸਫ਼ਰ

ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਰਿਟਾਇਰਡ ਹੋਏ ਸਨ। ਇਨ੍ਹਾਂ ਨੂੰ ਮੁੱਖ ਤੌਰ 'ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇਨ੍ਹਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ,ਜਿਸ ਵਿੱਚ ਇਨ੍ਹਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ।