ਹਲਕਾ ਇੰਚਾਰਜ ਨਿਤਿਨ ਕੋਹਲੀ ਜੀ ਵੱਲੋਂ 97 ਲੱਖ ਦੀ ਲਾਗਤ ਨਾਲ ਸੜਕਾਂ ਦੇ ਕੰਮ ਦਾ ਉਦਘਾਟਨ

42 ਲੱਖ ਰੁਪਏ ਦੀ ਲਾਗਤ ਨਾਲ ਮੁਹੱਲਾ ਕਲੀਨਿਕ ਦਾ ਵੀ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਵਚਨਬੱਧਤਾ ਨੂੰ ਦੁਹਰਾਉਂਦਿਆਂ, ਅੱਜ ਹਲਕਾ ਇੰਚਾਰਜ ਜਲੰਧਰ ਸੈਂਟਰਲ ਸ਼੍ਰੀ ਨਿਤਿਨ ਕੋਹਲੀ ਜੀ ਵੱਲੋਂ ਵਾਰਡ ਨੰਬਰ 21, ਗੁਰੂਨਾਨਕ ਪੁਰਾ ਵਿਖੇ ਲਗਭਗ 97 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ।

ਇਸ ਦੇ ਨਾਲ ਹੀ ਜਲੰਧਰ ਸੈਂਟਰਲ ਦੇ ਵਾਰਡ ਨੰਬਰ 21, ਗੁਰੂਨਾਨਕ ਪੂਰਾ ਵਿਖੇ ਹੀ ਨਵੇਂ 'ਮੁਹੱਲਾ ਕਲੀਨਿਕ' ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਇਹ ਮੁਹੱਲਾ ਕਲੀਨਿਕ 42 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਹੁਣ ਇਲਾਕਾ ਨਿਵਾਸੀਆਂ ਨੂੰ ਆਪਣੇ ਘਰ ਦੇ ਨੇੜੇ ਹੀ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਮਿਲ ਸਕਣਗੀਆਂ।

ਇਸ ਮੌਕੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿੱਚ ਨਹੀਂ ਬਲਕਿ ਕੰਮ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਦੇ ਹਰ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਜਸਵਿੰਦਰ ਸਿੰਘ, ਪਿੰਦਰਜੀਤ ਕੌਰ, ਮਨੀਸ਼ ਸ਼ਰਮਾ, ਹਰਬੰਸ ਸਿੰਘ (ਰਿਟਾ. ਇੰਸਪੈਕਟਰ), ਬਿਸ਼ਨ ਦਾਸ (ਨੰਬਰਦਾਰ), ਜੋਗਾ ਸੰਧੂ, ਰਾਮ ਲੁਭਾਇਆ, ਡਾ. ਸੇਹਲ, ਸੰਨੀ, ਦਿਲਬਾਗ ਸਿੰਘ, ਡਾ. ਭੁਪਿੰਦਰ ਸਿੰਘ, ਹਨੀ, ਕਸ਼ਮੀਰ ਸਿੰਘ (ਰਿਟਾ. ਇੰਸਪੈਕਟਰ), ਲਾਭ ਸਿੰਘ, ਮਨਜੀਤ ਸਿੰਘ ਰਾਵਤ, ਪ੍ਰਭਜੋਤ ਸਿੰਘ, ਪਰਮਜੀਤ ਮਾਨ, ਕਮਲ ਮੌਜੂਦ ਸਨ।

ਇਲਾਕਾ ਨਿਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼੍ਰੀ ਕੋਹਲੀ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਜਲੰਧਰ ਸੈਂਟਰਲ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਇਆ ਜਾਵੇਗਾ।