ਜਲੰਧਰ ਕਾਂਡ: CM ਭਗਵੰਤ ਮਾਨ ਦੀ ਤਿੱਖੀ ਪ੍ਰਤੀਕਿਰਿਆ, ਦੋਸ਼ੀ ਨੂੰ ਮਿਲੇਗੀ ਸਭ ਤੋਂ ਸਖ਼ਤ ਸਜ਼ਾ

ਮੁੱਖ ਮੰਤਰੀ ਨੇ ਕਿਹਾ, "ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਸ ਨੂੰ ਫਾਸਟ-ਟਰੈਕ ਢੰਗ ਨਾਲ ਨਿਪਟਾਇਆ ਜਾਵੇਗਾ ਅਤੇ ਦੋਸ਼ੀ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ 13 ਸਾਲਾ ਨਾਬਾਲਗ ਲੜਕੀ ਦੇ ਕਤਲ ਕੇਸ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀ.ਐਮ. ਮਾਨ ਨੇ ਅੱਗੇ ਕਿਹਾ ਕਿ ਪੁਲਸ ਪ੍ਰਸ਼ਾਸਨ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਕੇਸ ਨੂੰ ਫਾਸਟ-ਟਰੈਕ ਆਧਾਰ 'ਤੇ ਖਤਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ, "ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਸ ਨੂੰ ਫਾਸਟ-ਟਰੈਕ ਢੰਗ ਨਾਲ ਨਿਪਟਾਇਆ ਜਾਵੇਗਾ ਅਤੇ ਦੋਸ਼ੀ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪੁਲਸ ਨੂੰ ਜਾਂਚ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅਪਰਾਧਿਕ ਮਾਨਸਿਕਤਾ ਵਾਲੇ ਹੋਰ ਲੋਕਾਂ ਨੂੰ ਵੀ ਸੁਨੇਹਾ ਮਿਲ ਸਕੇ।

ਇਸੇ ਦੌਰਾਨ, ਜਲੰਧਰ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਮੁੱਖ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ 9 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਿੰਪੀ ਨੂੰ 13 ਸਾਲਾ ਲੜਕੀ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਪੋਸਕੋ ਐਕਟ ਤਹਿਤ ਵੀ ਦੋਸ਼ ਲਾਏ ਗਏ ਹਨ। ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਨੇ ਮੀਡੀਆ ਨੂੰ ਦੱਸਿਆ ਕਿ ਪੁਲਸ ਸਖ਼ਤੀ ਨਾਲ ਜਾਂਚ ਕਰੇਗੀ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਅਪਰਾਧ ਕਿਵੇਂ ਕੀਤਾ।

ਪੁਲਸ ਦੀ ਕਾਰਵਾਈ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ 'ਤੇ, ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਏਐਸਆਈ ਮੰਗਤ ਰਾਮ ਦੀ ਬਰਖਾਸਤਗੀ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਫਿਲਹਾਲ, ਏ.ਐੱਸ.ਆਈ. ਮੰਗਤ ਰਾਮ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਘਟਨਾ ਦੇ ਮੱਦੇਨਜ਼ਰ, ਜਲੰਧਰ ਵਿੱਚ ਨਿਵਾਸੀਆਂ ਵੱਲੋਂ ਕੈਡਲ ਮਾਰਚ ਵੀ ਕੱਢੇ ਜਾ ਰਹੇ ਹਨ ਅਤੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।