ਜਲੰਧਰ ਮੇਅਰ ਵਨੀਤ ਧੀਰ ਦੇ ਮਾਤਾ ਜੀ ਦਾ ਦਿਹਾਂਤ, ਅੱਜ ਸ਼ਾਮ 5 ਵਜੇ ਅੰਤਿਮ ਸੰਸਕਾਰ

ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਮਾਤਾ ਜੀ ਆਸ਼ਾ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਆਸ਼ਾ ਧੀਰ ਕੁਝ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਅਚਾਨਕ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮੀਂ 5 ਵਜੇ ਹਰਨਾਮਦਾਸ ਪੁਰਾ ਵਿਚ ਕੀਤਾ ਜਾਵੇਗਾ।
ਜਲੰਧਰ : ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਮਾਤਾ ਜੀ ਆਸ਼ਾ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਆਸ਼ਾ ਧੀਰ ਕੁਝ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਅਚਾਨਕ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮੀਂ 5 ਵਜੇ ਹਰਨਾਮਦਾਸ ਪੁਰਾ ਵਿਚ ਕੀਤਾ ਜਾਵੇਗਾ। 

ਦੱਸ ਦਈਏ ਕਿ ਜਲੰਧਰ ਮੇਅਰ ਵੀਨੀਤ ਧੀਰ ਦੇ ਪਿਤਾ ਦਾ ਕੁਝ ਸਮਾਂ ਪਹਿਲਾਂ ਸਵਰਗਵਾਸ ਹੋ ਗਿਆ ਹੈ। ਆਸ਼ਾ ਧੀਰ ਦੇ ਦਿਹਾਂਤ ਮਗਰੋਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਿਆਸੀ ਆਗੂਆਂ ਵੱਲੋਂ ਧੀਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਮੇਅਰ ਵਨੀਤ ਧੀਰ ਅਤੇ ਸਮੂਹ ਧੀਰ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।