ਪਠਾਨਕੋਟ 'ਚ ਪਈਆਂ ਕਣੀਆਂ, 4 ਜੁਲਾਈ ਤੱਕ ਪੰਜਾਬ ਦੇ ਬਾਕੀ ਹਿੱਸਿਆਂ ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ਤੇ ਚੰਡੀਗੜ੍ਹ ਵਿਚ ਭਿਆਨਕ ਗਰਮੀ ਤੇ ਹੁੰਮਸ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਸਵੇਰੇ ਪਠਾਨਕੋਟ ਵਿਚ ਹੋਈ ਬਾਰਿਸ਼ ਤੇ ਬੱਦਲਵਾਈ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 30 ਜੂਨ ਤੋਂ 4 ਜੁਲਾਈ ਤੱਕ ਪੰਜਾਬ ਤੇ ਚੰਡੀਗੜ੍ਹ ਵਿਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ : ਪੰਜਾਬ ਤੇ ਚੰਡੀਗੜ੍ਹ ਵਿਚ ਭਿਆਨਕ ਗਰਮੀ ਤੇ ਹੁੰਮਸ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਸਵੇਰੇ ਪਠਾਨਕੋਟ ਵਿਚ ਹੋਈ ਬਾਰਿਸ਼ ਤੇ ਬੱਦਲਵਾਈ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 30 ਜੂਨ ਤੋਂ 4 ਜੁਲਾਈ ਤੱਕ ਪੰਜਾਬ ਤੇ ਚੰਡੀਗੜ੍ਹ ਵਿਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬਠਿੰਡਾ ਰਿਹਾ ਸਭ ਤੋਂ ਗਰਮ, ਰਾਤਾਂ ਵੀ ਹੋਈਆਂ ਗਰਮ
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਲੂ ਵਰਗੇ ਹਾਲਾਤ ਬਣੇ ਰਹੇ। ਬਠਿੰਡਾ 44.4°C ਤਾਪਮਾਨ ਦੇ ਨਾਲ ਸਭ ਤੋਂ ਗਰਮ ਇਲਾਕਾ ਰਿਹਾ। ਚੰਡੀਗੜ੍ਹ ਵਿਚ ਵੀ ਵੱਧ ਤੋਂ ਵੱਧ ਤਾਪਮਾਨ 39.6°C ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.3°C ਜ਼ਿਆਦਾ ਹੈ। ਸਿਰਫ ਦਿਨ ਹੀ ਨਹੀਂ, ਸਗੋਂ ਰਾਤ ਦੇ ਤਾਪਮਾਨ ਵਿਚ ਵੀ ਵਾਧਾ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਰਾਤ ਸਮੇਂ ਵੀ ਭਾਰੀ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਿਜਲੀ ਦੀ ਮੰਗ ਵਿਚ ਰਿਕਾਰਡ ਵਾਧਾ
ਭਿਆਨਕ ਗਰਮੀ ਕਾਰਨ ਸੂਬੇ ਵਿਚ ਬਿਜਲੀ ਦੀ ਮੰਗ ਅੱਜ ਸਵੇਰੇ 16,200 ਮੈਗਾਵਾਟ ਤੱਕ ਪਹੁੰਚ ਗਈ। ਇਸ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਵੱਲੋਂ ਲਗਭਗ 10,484 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਖਰੀਦੀ ਜਾ ਰਹੀ ਹੈ, ਜਦਕਿ ਸੂਬੇ ਵਿਚ ਆਪਣਾ ਉਤਪਾਦਨ ਲਗਭਗ 5,200 ਮੈਗਾਵਾਟ ਹੈ।

1 ਜੁਲਾਈ ਤੋਂ ਮੌਸਮ ਵਿਚ ਆਵੇਗੀ ਤਬਦੀਲੀ; ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੁਲਾਈ ਦੀ ਸ਼ੁਰੂਆਤ ਦੇ ਨਾਲ ਹੀ ਗਰਮੀ ਤੋਂ ਰਾਹਤ ਮਿਲੇਗੀ। 1 ਜੁਲਾਈ ਲਈ ਹਨੇਰੀ-ਤੂਫਾਨ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 2, 3 ਅਤੇ 4 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਤਾਪਮਾਨ ਘਟ ਕੇ 37 ਡਿਗਰੀ ਸੈਲਸੀਅਸ ਤੱਕ ਆ ਸਕਦਾ ਹੈ।