ਕੇਰਲ ਦੇ CM ਤੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗ੍ਰਿਫਤਾਰ

ਕੇਰਲ ਦੇ ਮੁੱਖ ਮੰਤਰੀ ਵੀ.ਡੀ. ਸਤੀਸ਼ਨ ਨੂੰ ਫ਼ੋਨ 'ਤੇ ਉਨ੍ਹਾਂ ਦੇ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਅਟਿੰਗਲ ਦੇ ਰਹਿਣ ਵਾਲੇ ਸੋਨੀ ਥਾਮਸ ਵਜੋਂ ਹੋਈ ਹੈ।
ਤਿਰੂਵਨੰਤਪੁਰਮ: ਕੇਰਲ ਦੇ ਮੁੱਖ ਮੰਤਰੀ ਵੀ.ਡੀ. ਸਤੀਸ਼ਨ ਨੂੰ ਫ਼ੋਨ 'ਤੇ ਉਨ੍ਹਾਂ ਦੇ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਅਟਿੰਗਲ ਦੇ ਰਹਿਣ ਵਾਲੇ ਸੋਨੀ ਥਾਮਸ ਵਜੋਂ ਹੋਈ ਹੈ।

'ਮੁੱਖ ਮੰਤਰੀ ਪਸੰਦ ਨਹੀਂ' ਕਹਿ ਕੇ ਦਿੱਤੀ ਧਮਕੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 6:50 ਵਜੇ ਇੱਕ ਅਣਪਛਾਤੇ ਵਿਅਕਤੀ ਨੇ ਤਿਰੂਵਨੰਤਪੁਰਮ ਸਿਟੀ ਪੁਲਸ ਕੰਟਰੋਲ ਰੂਮ 'ਚ ਫ਼ੋਨ ਕਰ ਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਸੀ। ਜਦੋਂ ਪੁਲਸ ਨੇ ਇਸ ਧਮਕੀ ਦਾ ਕਾਰਨ ਪੁੱਛਿਆ ਤਾਂ ਮੁਲਜ਼ਮ ਨੇ ਕਥਿਤ ਤੌਰ 'ਤੇ ਕਿਹਾ ਕਿ ਉਸ ਨੂੰ 'ਮੁੱਖ ਮੰਤਰੀ ਪਸੰਦ ਨਹੀਂ ਹਨ'। ਇਸ ਤੋਂ ਕੁਝ ਮਿੰਟਾਂ ਬਾਅਦ ਉਸ ਨੇ ਦੁਬਾਰਾ ਫ਼ੋਨ ਕਰਕੇ ਆਪਣੀ ਧਮਕੀ ਦੁਹਰਾਈ ਅਤੇ ਡਿਊਟੀ 'ਤੇ ਮੌਜੂਦ ਅਧਿਕਾਰੀ ਨਾਲ ਗਲਤ ਭਾਸ਼ਾ ਦੀ ਵਰਤੋਂ ਵੀ ਕੀਤੀ।

ਸ਼ਰਾਬ ਦੇ ਨਸ਼ੇ 'ਚ ਕੀਤੀ ਸੀ ਕਾਲ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਇਹ ਫ਼ੋਨ ਕਾਲਾਂ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਕੀਤੀਆਂ ਸਨ। ਪੁਲਸ ਨੇ ਫ਼ੋਨ ਨੰਬਰ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸ਼ਨੀਵਾਰ ਸਵੇਰੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਹੁਣ ਉਸ ਨੂੰ ਅਦਾਲਤੀ ਕਾਰਵਾਈ ਲਈ ਪੇਸ਼ ਕੀਤਾ ਜਾਵੇਗਾ।

ਵਿਧਾਇਕ ਨੂੰ ਵੀ ਮਿਲੀ ਧਮਕੀ
ਇਸੇ ਦੌਰਾਨ ਇੱਕ ਵੱਖਰੀ ਘਟਨਾ ਵਿੱਚ ਕੰਨੂਰ ਜ਼ਿਲ੍ਹੇ ਦੇ ਵਿਧਾਇਕ ਟੀ.ਕੇ. ਗੋਵਿੰਦਨ ਨੂੰ ਵੀ ਫ਼ੋਨ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿੱਚ ਵੀ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।