ਅੰਮ੍ਰਿਤਸਰ 'ਚ ਸ਼ਰੇਆਮ ਡਾਕਟਰ ਨੂੰ ਮਾਰੀਆਂ ਗੋਲੀਆਂ, ਪਹਿਲਾਂ ਵੀ ਮਿਲੀ ਸੀ ਧਮਕੀ

ਡਾਕਟਰ ਕੁਲਵਿੰਦਰ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਅੰਮ੍ਰਿਤਸਰ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਡਾਕਟਰ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ ਹੈ। ਬਦਮਾਸ਼ ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚ ਗਏ ਸਨ। ਜਾਣਕਾਰੀ ਅਨੁਸਾਰ, ਡਾਕਟਰ ਆਪਣੇ ਹਸਪਤਾਲ ਵਿੱਚ ਮੌਜੂਦ ਸੀ, ਜਦੋਂ ਦੋ ਨੌਜਵਾਨ ਦਵਾਈ ਲੈਣ ਦੇ ਬਹਾਨੇ ਅੰਦਰ ਦਾਖਲ ਹੋਏ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਡਾਕਟਰ ਕੁਲਵਿੰਦਰ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਅਜਨਾਲਾ ਦੇ ਸੁਧਾਰ ਪਿੰਡ ਦੀ ਹੈ, ਜਿੱਥੇ ਡਾਕਟਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਹੀ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕੁਝ ਸਮਾਂ ਪਹਿਲਾਂ ਵੀ ਹਮਲਾਵਰਾਂ ਨੇ ਉਨ੍ਹਾਂ ਦੇ ਹਸਪਤਾਲ ਦੇ ਬਾਹਰ ਗੋਲੀਬਾਰੀ ਕੀਤੀ ਸੀ ਅਤੇ ਫਿਰੌਤੀ ਮੰਗੀ ਸੀ। ਅੱਜ ਦੀ ਘਟਨਾ ਨੂੰ ਵੀ ਇਸੇ ਸਾਜ਼ਿਸ਼ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਹਸਪਤਾਲ ਦੇ ਸੀਸੀਟੀਵੀ ਫੁਟੇਜ ਵਿੱਚ ਇਹ ਘਟਨਾ ਸਾਫ਼ ਦਿਖਾਈ ਦੇ ਰਹੀ ਹੈ ਕਿ ਦੋ ਨੌਜਵਾਨ ਦਵਾਈ ਮੰਗਣ ਦੇ ਬਹਾਨੇ ਅੰਦਰ ਆਉਂਦੇ ਹਨ ਅਤੇ ਫਿਰ ਪਿਸਤੌਲ ਕੱਢ ਕੇ ਗੋਲੀਬਾਰੀ ਸ਼ੁਰੂ ਕਰ ਦਿੰਦੇ ਹਨ।

ਡਾਕਟਰ ਨੂੰ ਲੱਗੀਆਂ ਤਿੰਨ ਗੋਲੀਆਂ

ਡਾਕਟਰ ਦੇ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਘਟਨਾ ਸਮੇਂ ਡਾਕਟਰ ਹਸਪਤਾਲ ਵਿੱਚ ਕੰਮ ਕਰ ਰਿਹਾ ਸੀ। ਦੋ ਨੌਜਵਾਨ ਦਵਾਈ ਲੈਣ ਆਏ ਅਤੇ ਅਚਾਨਕ ਉਨ੍ਹਾਂ ਵਿੱਚੋਂ ਇੱਕ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਡਾਕਟਰ ਤਿੰਨ ਗੋਲੀਆਂ ਨਾਲ ਜ਼ਖਮੀ ਹੋ ਗਿਆ ਹੈ। ਉਸ ਦੇ ਨੇੜਲੇ ਲੋਕਾਂ ਦਾ ਕਹਿਣਾ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਹਮਲਾਵਰ ਉਸਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਦੋ ਮਹੀਨੇ ਪਹਿਲਾਂ ਵੀ ਡਾਕਟਰ ਕੁਲਵਿੰਦਰ ਸਿੰਘ ਦੇ ਭੰਗੂ ਹਸਪਤਾਲ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਤੋਂ ਬਾਅਦ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਡਾਕਟਰ ਦੀ ਸੁਰੱਖਿਆ ਲਈ ਇੱਕ ਗੰਨਮੈਨ ਵੀ ਮੁਹੱਈਆ ਕਰਵਾਇਆ ਸੀ ਪਰ ਅੱਜ ਜਦੋਂ ਇਹ ਘਟਨਾ ਵਾਪਰੀ ਤਾਂ ਗੰਨਮੈਨ ਡਿਊਟੀ 'ਤੇ ਨਹੀਂ ਸੀ। ਹੁਣ ਪੁਲਸ ਗੰਨਮੈਨ ਦੀ ਡਿਊਟੀ ਬਾਰੇ ਵੀ ਜਾਂਚ ਕਰ ਰਹੀ ਹੈ।

ਰਾਮਦਾਸ ਥਾਣੇ ਦੇ ਇੰਚਾਰਜ ਅਜੈਪਾਲ ਸਿੰਘ ਨੇ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਦੀ ਭਾਲ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਪੁਲਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।