ਕਿਸ਼ਤਵਾੜ ਹਾਦਸਾ: 38 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਹਾੜੀ ਪਿੰਡ ਵਿੱਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਦੋ ਸੀਆਈਐਸਐਫ ਜਵਾਨਾਂ ਸਮੇਤ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਹਾੜੀ ਪਿੰਡ ਵਿੱਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਦੋ ਸੀਆਈਐਸਐਫ ਜਵਾਨਾਂ ਸਮੇਤ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਅਤੇ ਹੁਣ ਤੱਕ 120 ਲੋਕਾਂ ਨੂੰ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਦੋ ਜਵਾਨ ਵੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ ਬੱਦਲ ਫਟਣ ਦੀ ਇਹ ਘਟਨਾ ਕਿਸ਼ਤਵਾੜ ਦੇ ਪੱਡਰ ਦੇ ਚਿਸ਼ੋਟੀ ਪਿੰਡ ਵਿੱਚ ਮਛੈਲ ਮਾਤਾ ਮੰਦਰ ਦੇ ਨੇੜੇ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਅਚਾਨਕ ਬੱਦਲ ਫਟਣ ਤੋਂ ਬਾਅਦ ਇਲਾਕੇ 'ਚ ਹੜ੍ਹ ਆਪਣੇ ਨਾਲ ਸਭ ਕੁਝ ਵਹਾ ਕੇ ਲੈ ਗਿਆ। ਇਸ ਦੇ ਨਾਲ ਹੀ ਯਾਤਰਾ ਮਾਰਗ ‘ਤੇ ਮੌਜੂਦ ਕਈ ਸ਼ਰਧਾਲੂ ਹੜ੍ਹ 'ਚ ਵਹਿ ਗਏ। ਦੱਸਿਆ ਜਾ ਰਿਹਾ ਹੈ ਕਿ ਯਾਤਰਾ ਮਾਰਗ ‘ਤੇ ਸਥਿਤ ਮੰਦਰ ਦੇ ਲੰਗਰ ਸ਼ੈੱਡ 'ਚ ਕੁਝ ਲੋਕ ਮੌਜੂਦ ਸਨ। ਇਹ ਸਾਰੇ ਲੋਕ ਹੜ੍ਹ 'ਚ ਫਸ ਗਏ, ਜਿਸ ਵਿਚ ਲਗਭਗ 38 ਲੋਕਾਂ ਦੀ ਮੌਤ ਹੋਣ ਦੀ ਮੁੱਢਲੀ ਜਾਣਕਾਰੀ ਹੈ। ਇਸ ਦੇ ਨਾਲ ਹੀ ਇਸ ਹਾਦਸੇ 'ਚ ਲਗਭਗ 120 ਲੋਕ ਜ਼ਖਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਸ ਫੋਰਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।