ਵੈਸ਼ਨੋ ਦੇਵੀ ਮਾਰਗ 'ਤੇ ਵੱਡਾ ਹਾਦਸਾ, 5 ਲੋਕਾਂ ਦੀ ਮੌਤ

ਵੈਸ਼ਨੋ ਦੇਵੀ 'ਚ ਅਰਧਕੁਮਾਰੀ ਨੇੜੇ ਜ਼ਮੀਨ ਖਿਸਕਣ ਕਾਰਨ ਕੁਝ ਲੋਕ ਜ਼ਖਮੀ ਹੋ ਗਏ ਹਨ।

ਵੈਸ਼ਨੋ ਦੇਵੀ 'ਚ ਅਰਧਕੁਮਾਰੀ ਨੇੜੇ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਬਚਾਅ ਕਾਰਜ ਜਾਰੀ ਹੈ। ਖਰਾਬ ਮੌਸਮ ਕਾਰਨ ਵੈਸ਼ਨੋ ਦੇਵੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇਹ ਜਾਣਕਾਰੀ ਦਿੱਤੀ ਹੈ। ਬੋਰਡ ਨੇ ਅਜੇ ਤੱਕ ਤਸਵੀਰਾਂ ਅਤੇ ਵੀਡੀਓ ਜਾਰੀ ਨਹੀਂ ਕੀਤੀਆਂ ਹਨ।

ਰੇਲ ਸੇਵਾਵਾਂ ਗਈਆਂ ਰੋਕੀਆਂ

ਕਟੜਾ-ਸੰਗਰ ਰੇਲਵੇ ਸਟੇਸ਼ਨ ਦੇ ਵਿਚਕਾਰ ਸੁਰੰਗ ਨੰਬਰ 16 ‘ਤੇ ਜ਼ਮੀਨ ਖਿਸਕ ਗਈ ਹੈ। ਇਸ ਕਾਰਨ ਰੇਲ ਸੇਵਾਵਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਪਟੜੀ ‘ਤੇ ਮਲਬਾ ਡਿੱਗਣ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਰੇਲਵੇ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪਟੜੀ ਨੂੰ ਸਾਫ਼ ਕਰਨ ਅਤੇ ਸਥਿਤੀ ਨੂੰ ਆਮ ਬਣਾਉਣ 'ਚ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਆਪਣੀਆਂ ਰੇਲ ਗੱਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ ਹੈ। ਜ਼ਮੀਨ ਖਿਸਕਣ ਕਾਰਨ ਕਟੜਾ ਜਾਣ ਵਾਲੀਆਂ ਰੇਲ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਹਨ।