ਵੱਡੀ ਵਾਰਦਾਤ: ਲੁਧਿਆਣਾ 'ਚ ਕਾਂਗਰਸ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦਾ ਭਰਾ ਹੈ।

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਕਾਂਗਰਸੀ ਆਗੂ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਮੋਟਰਸਾਈਕਲ 'ਤੇ ਆਏ, ਨੌਜਵਾਨ ਨੂੰ ਇਲਾਕੇ ਵਿੱਚ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦਾ ਭਰਾ ਹੈ।

ਇਹ ਵੀ ਪੜ੍ਹੋ- ਜਲੰਧਰ 'ਚ DSP ਮਨਦੀਪ ਕੌਰ ਦਾ ਪੈ ਗਿਆ ਪੰਗਾ: "ਮੇਰੇ ਵਾਲ ਖਿੱਚੇ ", ਭਖਿਆ ਮਾਹੌਲ

ਇਹ ਘਟਨਾ ਸਾਹਨੇਵਾਲ ਹਲਕੇ ਦੇ ਨੰਦਪੁਰ ਸੂਏ ਨੇੜੇ ਵਾਪਰੀ। ਸਾਹਨੇਵਾਲ ਥਾਣੇ ਦੇ ਐਸਐਚਓ ਗੁਰਮੁਖ ਸਿੰਘ ਦੀ ਅਗਵਾਈ ਹੇਠ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।