ਹੜ੍ਹ ਵਿਚਾਲੇ ਮਲਕੀਤ ਸਿੰਘ ਦਾ ਸੰਦੇਸ਼ – “ਪੀੜਤਾਂ ਦੀ ਮਦਦ ਲਈ ਮਿਲ ਕੇ ਆਓ ਅੱਗੇ”

ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸੇਵਾ ਕਰਨ ਦਾ ਹੈ। ਪੰਜਾਬ ਦੀ ਹਾਲਤ ਬਹੁਤ ਹੀ ਨਾਜ਼ੁਕ ਹੈ, ਕਈ ਪਿੰਡ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਏ ਹਨ।

ਪੰਜਾਬ 'ਚ ਆਏ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਲ ਸਮੇਂ 'ਚ ਕਈ ਗਾਇਕ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਮਸ਼ਹੂਰ ਗਾਇਕ ਮਲਕੀਤ ਸਿੰਘ ਨੇ ਵੀਡੀਓ ਸਾਂਝੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸੇਵਾ ਕਰਨ ਦਾ ਹੈ। ਪੰਜਾਬ ਦੀ ਹਾਲਤ ਬਹੁਤ ਹੀ ਨਾਜ਼ੁਕ ਹੈ, ਕਈ ਪਿੰਡ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਏ ਹਨ।

https://www.instagram.com/reel/DOESG3hDBx5/?utm_source=ig_web_copy_link&igsh=MzRlODBiNWFlZA==

ਗਾਇਕ ਨੇ ਅੱਗੇ ਕਿਹਾ ਕਿ ਘਰ, ਖੇਤ ਅਤੇ ਜਾਨਵਰਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਇਨ੍ਹਾਂ ਹਾਲਾਤਾਂ 'ਚ ਪੰਜਾਬੀ ਸਮਾਜ ਨੂੰ ਮਿਲ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਖਾਸ ਤੌਰ ਤੇ ਮਾਝੇ ਵਾਲੇ ਖੇਤਰਾਂ ਦਾ ਜ਼ਿਕਰ ਕੀਤਾ, ਜਿੱਥੇ ਹੜ੍ਹ ਕਾਰਨ ਤਬਾਹੀ ਜ਼ਿਆਦਾ ਹੋਈ ਹੈ।

ਦੱਸ ਦਈਏ ਕਿ ਮਲਕੀਤ ਸਿੰਘ ਦੀ ਇਸ ਅਪੀਲ ਦਾ ਸੋਸ਼ਲ ਮੀਡੀਆ ‘ਤੇ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਫੈਨਜ਼ ਨੇ ਵੀ ਕੁਮੈਂਟ ਕਰਕੇ ਵਾਅਦਾ ਕੀਤਾ ਹੈ ਕਿ ਉਹ ਪੀੜਤ ਪਰਿਵਾਰਾਂ ਲਈ ਆਪਣੇ ਹਿੱਸੇ ਦਾ ਯੋਗਦਾਨ ਜ਼ਰੂਰ ਪਾਉਣਗੇ।