ਰਾਜ ਮੰਤਰੀ ਮੁਰਲੀਧਰ ਮੋਹੋਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਕੇਂਦਰੀ ਸ਼ਹਿਰੀ ਹਵਾਈ ਉਡਾਣ ਰਾਜ ਮੰਤਰੀ ਮੁਰਲੀਧਰ ਮੋਹੋਲ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਦੀ ਆਪਣੀ ਪਹਿਲੇ ਦੌਰੇ ਦੌਰਾਨ, ਉਨ੍ਹਾਂ ਨੇ ਦੇਸ਼ ਵਿੱਚ ਸ਼ਾਂਤੀ ਲਈ ਅਰਦਾਸ ਕੀਤੀ। ਬਾਅਦ ਵਿੱਚ ਮੀਡੀਆ ਨਾਲ ਗੱਲ ਕਰਦਿਆਂ, ਉਨ੍ਹਾਂ ਐਲਾਨ ਕੀਤਾ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ, ਜਿਸ ਦੀ ਸ਼ੁਰੂਆਤ ਮੋਗਾ ਜ਼ਿਲ੍ਹੇ ਤੋਂ ਹੋਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ NRI ਔਰਤ ਦੇ ਘਰ ਫਾਇਰਿੰਗ, CCTV 'ਚ ਕੈਦ ਸਾਰੀ ਘਟਨਾ

ਮੰਤਰੀ ਮੋਹੋਲ ਨੇ ਕਿਹਾ ਕਿ ਦੇਸ਼ ਭਰ ਦੇ ਕਈ ਰਾਜਾਂ ਵਿੱਚ ਹੜ੍ਹਾਂ ਨੇ ਕਾਫ਼ੀ ਨੁਕਸਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਕੇਂਦਰੀ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਹੜ੍ਹਾਂ ਨੇ ਘਰਾਂ, ਫਸਲਾਂ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਹ ਵੀ ਪੜ੍ਹੋ- ਮਰੀਜ਼ ਦੀ ਵਿਗੜੀ ਹਾਲਤ ਤਾਂ ਹਸਪਤਾਲ ਬਣਿਆ ਅਖਾੜਾ, ਪਰਿਵਾਰ ਤੇ ਸਟਾਫ ਵਿਚਾਲੇ ਚੱਲੇ ਲੱਤਾਂ-ਮੁੱਕੇ

ਪ੍ਰਧਾਨ ਮੰਤਰੀ ਨੂੰ ਰਾਹਤ ਪੈਕੇਜ ਵਧਾਉਣ ਦੀ ਕਰਨਗੇ ਬੇਨਤੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕਰ ਚੁੱਕੀ ਹੈ। ਜੇਕਰ ਇਹ ਰਕਮ ਹੜ੍ਹ ਪੀੜਤਾਂ ਲਈ ਨਾਕਾਫ਼ੀ ਹੈ ਤਾਂ ਉਹ ਪ੍ਰਧਾਨ ਮੰਤਰੀ ਨੂੰ ਪੈਕੇਜ ਨੂੰ ਹੋਰ ਵਧਾਉਣ ਦੀ ਬੇਨਤੀ ਕਰਨਗੇ। ਮੰਤਰੀ ਮੋਹਨ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਦੇਸ਼ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਰਾਹਤ ਅਤੇ ਪੁਨਰਵਾਸ ਯਤਨਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।