MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਹਾਈਕਰੋਟ ਤੋਂ ਵੱਡੀ ਰਾਹਤ ਮਿਲੀ ਹੈ।

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਹਾਈਕਰੋਟ ਤੋਂ ਵੱਡੀ ਰਾਹਤ ਮਿਲੀ ਹੈ। ਸੂਤਰਾਂ ਮੁਤਾਬਕ ਰਮਨ ਅਰੋੜਾ ਦੀ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ ਗਈ ਹੈ।

ਦੱਸ ਦੇਈਏ ਕਿ ਰਮਨ ਅਰੋੜਾ 'ਤੇ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਜ਼ਰੀਏ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਣ ਦੇ ਦੋਸ਼ ਲੱਗੇ ਸਨ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਜਿਸ ਦੇ ਸਬੰਧ 'ਚ ਕਈ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਸੀ।