ਪੰਜਾਬ 'ਚ ਹੜ੍ਹ ਵਿਚਾਲੇ ਮੀਂਹ ਨੂੰ ਲੈ ਕੇ ਆਈ ਨਵੀਂ Update, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ, 5,6 ਅਤੇ 7 ਸਤੰਬਰ ਲਈ ਵਿਭਾਗ ਵੱਲੋਂ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਮੌਸਮ ਬਾਰੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ, 5,6 ਅਤੇ 7 ਸਤੰਬਰ ਲਈ ਵਿਭਾਗ ਵੱਲੋਂ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਿਛਲੇ ਦਿਨੀਂ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਐਲਾਨਿਆ ਗਿਆ ਸੀ।