ਨਿਤਿਨ ਕੋਹਲੀ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਪੁੱਜੇ

ਕਿਹਾ - ਸਰਕਾਰ ਅਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ, ਕੈਬਿਨੇਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਜੀ, ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਅਤੇ ਆਦਮਪੁਰ ਹਲਕੇ ਦੇ ਪਵਨ ਕੁਮਾਰ ਟੀਨੂੰ ਵੀ ਨਾਲ ਰਹੇ ਮੌਜੂਦ

ਜਲੰਧਰ: ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਰਾਜ ਸਭਾ MP ਸੰਤ ਬਲਬੀਰ ਸਿੰਘ ਸੀਚੇਵਾਲ ਜੀ, ਕੈਬਨਿਟ ਮੰਤਰੀ ਮੋਹਿੰਦਰ ਭਗਤ ਜੀ, ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਅਤੇ ਆਦਮਪੁਰ ਹਲਕੇ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਟੀਮ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਬਾਊਪੁਰ ਦਾ ਦੌਰਾ ਕੀਤਾ, ਜਿੱਥੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਕਈ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਖੇਤੀਬਾੜੀ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਰੋਜ਼ਾਨਾ ਜੀਵਨ ਠੱਪ ਹੋ ਗਿਆ ਹੈ।

ਨਿਤਿਨ ਕੋਹਲੀ ਨੇ ਮੌਕੇ 'ਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਹਨਾਂ ਨੇ ਕਿਹਾ ਕਿ ਸਾਡਾ ਪਹਿਲਾ ਟੀਚਾ ਇਹ ਹੈ ਕਿ ਕੋਈ ਵੀ ਪਰਿਵਾਰ ਇਕੱਲਾ ਮਹਿਸੂਸ ਨਾ ਕਰੇ। ਸਰਕਾਰ ਅਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ। ਸਰਕਾਰ ਅਤੇ ਪਾਰਟੀ ਸਾਂਝੇ ਤੌਰ 'ਤੇ ਹਰ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਸਮੱਗਰੀ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ ਅਤੇ ਸਿਹਤ ਟੀਮਾਂ ਪਹਿਲ ਦੇ ਆਧਾਰ 'ਤੇ ਆਪਣੇ ਕੰਮ ਵਿੱਚ ਲੱਗੀਆਂ ਹੋਈਆਂ ਹਨ।

ਪਿੰਡ ਬਾਊਪੁਰ ਪਹੁੰਚੇ ਸਥਾਨਕ ਲੋਕਾਂ ਨੇ ਆਗੂਆਂ ਦੇ ਦੌਰੇ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਸਰਕਾਰ ਵੱਲੋਂ ਚੁੱਕੇ ਗਏ ਕਦਮ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਪਟੜੀ 'ਤੇ ਲਿਆਉਣ ਵਿੱਚ ਮਦਦਗਾਰ ਸਾਬਤ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਲਗਨਦੀਪ ਸਿੰਘ, ਕੌਂਸਲਰ ਤਰਲੋਕ ਸਿੰਘ ਸਰਾਂ, ਬਲਾਕ ਪ੍ਰਧਾਨ ਮਨੀਸ਼ ਸ਼ਰਮਾ ਵੀ ਮੌਜੂਦ ਸਨ।