ਅਮਰੀਕਾ ਹਾਦਸਾ: 3 ਲੋਕਾਂ ਨੂੰ ਕੁਚਲਣ ਵਾਲਾ ਭਾਰਤੀ ਡਰਾਈਵਰ ਨਸ਼ੇ 'ਚ ਨਹੀਂ ਸੀ, ਹੋਇਆ ਵੱਡਾ ਖ਼ੁਲਾਸਾ

ਯੂਬਾ ਸਿਟੀ ਦੇ 21 ਸਾਲਾ ਜਸ਼ਨਪ੍ਰੀਤ ਸਿੰਘ ਦੇ ਖੂਨ ਵਿੱਚ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ ਹੈ। ਉਸਨੂੰ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਅਮਰੀਕੀ ਅਧਿਕਾਰੀਆਂ ਨੇ ਆਪਣੀ ਜਾਂਚ ਰਿਪੋਰਟ ਵਿੱਚ ਕਿਹਾ ਹੈ ਕਿ ਕੈਲੀਫੋਰਨੀਆ ਟਰੱਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਕਰਨ ਵਾਲਾ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨਸ਼ੇ ਵਿੱਚ ਨਹੀਂ ਸੀ। ਜਸ਼ਨਪ੍ਰੀਤ ਸਿੰਘ ਅਮਰੀਕਾ ਵਿੱਚ ਭਾਰਤੀ ਮੂਲ ਦਾ ਟਰੱਕ ਡਰਾਈਵਰ ਹੈ। ਅਧਿਕਾਰੀਆਂ ਨੇ ਹੁਣ ਆਪਣੀ ਜਾਂਚ ਰਿਪੋਰਟ ਵਿੱਚ ਕਿਹਾ ਹੈ ਕਿ ਉਹ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੇ ਪ੍ਰਭਾਵ ਹੇਠ ਨਹੀਂ ਸੀ। "ਹਾਲਾਂਕਿ, ਇਹ ਮਾਮਲਾ ਲਾਪਰਵਾਹੀ ਨਾਲ ਕੀਤੇ ਗਏ ਕਤਲ ਦਾ ਬਣਿਆ ਹੋਇਆ ਹੈ।"ਜਾਂਚ 'ਚ ਪੁਸ਼ਟੀ ਕੀਤੀ ਕਿ ਯੂਬਾ ਸਿਟੀ ਦੇ 21 ਸਾਲਾ ਜਸ਼ਨਪ੍ਰੀਤ ਸਿੰਘ ਦੇ ਖੂਨ ਵਿੱਚ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ ਹੈ। ਉਸਨੂੰ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਚਸ਼ਮਦੀਦਾਂ ਅਤੇ ਹਾਈਵੇਅ ਡੈਸ਼ਕੈਮ ਫੁਟੇਜ ਦੇ ਅਨੁਸਾਰ, ਜਸ਼ਨਪ੍ਰੀਤ ਸਿੰਘ ਆਪਣਾ ਟਰੱਕ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਹਾਈਵੇਅ 'ਤੇ ਪਹਿਲਾਂ ਤੋਂ ਹੀ ਰੁਕੀਆਂ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਈ ਗੱਡੀਆਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਵਿੱਚ ਮੌਕੇ 'ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।