ਹੁਣ ਪੰਜਾਬ ਦੇ ਲੋਕਾਂ ਨੂੰ ਸਮਝਣਾ ਹੋਵੇਗਾ-ਵਿਕਾਸ, ਸੁਰੱਖਿਆ ਤੇ ਸਥਿਰਤਾ ਕੇਵਲ ਭਾਜਪਾ ਸ਼ਾਸਨ ਵਿੱਚ ਹੀ ਸੰਭਵ: ਪ੍ਰੇਮ ਮਿੱਤਲ

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਖੁਦ ਵਿਚਾਰ ਕਰਨਾ ਚਾਹੀਦਾ ਹੈ ਕਿ ਆਖ਼ਰ ਭਾਜਪਾ ਸ਼ਾਸਿਤ ਪ੍ਰਦੇਸ਼ਾਂ 'ਚ ਸਰਕਾਰਾਂ ਲਗਾਤਾਰ ਰਿਪੀਟ ਕਿਉਂ ਹੋ ਰਹੀਆਂ ਹਨ।
ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਨੇਤਾ ਪ੍ਰੇਮ ਮਿੱਤਲ ਨੇ ਕਿਹਾ ਹੈ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਸਮਝਣ ਕਿ ਰਾਜ ਦੇ ਵਿਕਾਸ, ਕਾਨੂੰਨ-ਵਿਵਸਥਾ ਦੀ ਮਜ਼ਬੂਤੀ ਅਤੇ ਲੰਬੇ ਸਮੇਂ ਦੀ ਸਥਿਰਤਾ ਕੇਵਲ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਵਿੱਚ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਨ੍ਹਾਂ ਰਾਜਾਂ 'ਚ ਭਾਜਪਾ ਸਰਕਾਰਾਂ ਹਨ, ਉੱਥੋਂ ਦੀ ਜਨਤਾ ਵਾਰ- ਵਾਰ ਭਾਜਪਾ 'ਤੇ ਭਰੋਸਾ ਕਰਦੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਭਾਜਪਾ ਨੇ ਉਨ੍ਹਾਂ ਪ੍ਰਦੇਸ਼ਾਂ ਦਾ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਦਾ ਅਜਿਹਾ ਮਾਡਲ ਦਿੱਤਾ ਹੈ, ਜਿਨ੍ਹਾਂ ਨੇ ਆਮ ਆਦਮੀ ਦੀ ਜ਼ਿੰਦਗੀ ਨੂੰ ਵਧੀਆ ਬਣਾਇਆ ਅਤੇ ਉਦਯੋਗ ਜਗਤ ਨੂੰ ਸਥਿਰ ਮਾਹੌਲ ਪ੍ਰਦਾਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਖੁਦ ਵਿਚਾਰ ਕਰਨਾ ਚਾਹੀਦਾ ਹੈ ਕਿ ਆਖ਼ਰ ਭਾਜਪਾ ਸ਼ਾਸਿਤ ਪ੍ਰਦੇਸ਼ਾਂ 'ਚ ਸਰਕਾਰਾਂ ਲਗਾਤਾਰ ਰਿਪੀਟ ਕਿਉਂ ਹੋ ਰਹੀਆਂ ਹਨ। ਚਾਹੇ ਗੁਜਰਾਤ ਹੋਵੇ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਉਤਰਾਖੰਡ, ਮਹਾਰਸ਼ਟਰ, ਰਾਜਸਥਾਨ ਜਾਂ ਹੁਣ ਬਿਹਾਰ, ਉੱਥੇ ਵੀ ਭਾਜਪਾ ਦੀ ਸਰਕਾਰ ਹੈ। ਉੱਥੇ ਸੜਕਾਂ, ਸਿਹਤ ਕੇਂਦਰ, ਸਿੱਖਿਆ ਸੰਸਥਾਨ ਅਤੇ ਕਾਨੂੰਨ ਵਿਵਸਥਾ 'ਚ ਵੱਡੇ ਸੁਧਾਰ ਦੇਖਣ ਨੂੰ ਮਿਲੇ ਹਨ। ਇਹੀ ਕਾਰਨ ਹੈ ਕਿ ਇਨ੍ਹਾਂ ਰਾਜਾਂ ਦੇ ਲੋਕ ਪਾਰਟੀ ਨੂੰ ਮੁੜ ਸੱਤਾ ਸੌਂਪਣ 'ਚ ਡਰਦੇ ਨਹੀਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹਾਲਾਤ ਲਗਾਤਾਰ ਵਿਗੜ ਰਹੇ ਹਨ। ਨਸ਼ਾਖੋਰੀ, ਗੁੰਡਾਗਰਦੀ, ਡਿੱਗਦੀ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਨੇ ਪ੍ਰਦੇਸ਼ ਨੂੰ ਪਿੱਛੇ ਧਕੇਲ ਦਿੱਤਾ ਹੈ। ਉਦਯੋਗ ਜਗਤ ਅਸੁਰੱਖਿਆ ਦੇ ਮਾਹੌਲ ਦਾ ਸ਼ਿਕਾਰ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਹੈ। ਮਿੱਤਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਗੱਲਾਂ ਨਾਲ ਨਹੀਂ ਸਗੋਂ ਕੰਮ ਕਰਕੇ ਦਿਖਾਏ, ਉਹ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਸੀਨੀਅਰ ਭਾਜਪਾ ਨੇਤਾ ਨੇ ਦਾਅਵਾ ਕੀਤਾ ਕਿ ਪ੍ਰਧਾਨਮੰਤਰੀ ਨਰਿਦੰਰ ਮੋਦੀ ਦੀ ਅਗਵਾਈ 'ਚ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਰੁਜ਼ਗਾਰ ਪੱਧਰ 'ਤੇ ਭਾਰਤ ਦੀ ਸਾਖ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤ ਇਸ ਵਿਕਾਸ ਯਾਤਰਾ ਨਾਲ ਪੰਜਾਬ ਨੂੰ ਵੀ ਜੁੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਰੱਕੀ, ਸੁਰੱਖਿਆ ਅਤੇ ਸਥਿਰ ਭਵਿੱਖ ਭਾਜਪਾ ਸ਼ਾਸਨ 'ਚ ਹੀ ਸੁਨਿਸ਼ਚਿਤ ਕਰ ਸਕਦੇ ਹਨ।

ਮਿੱਤਲ ਨੇ ਪ੍ਰਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਪਾਰਟੀ ਦੀ ਵਿਕਾਸ ਨੀਤੀਆਂ, ਮਜ਼ਬੂਤ ਅਗਵਾਈ ਅਤੇ ਸਾਫ਼ ਸੁਥਰੇ ਪ੍ਰਸ਼ਾਸਨ ਨੂੰ ਧਿਆਨ 'ਚ ਰੱਖਦੇ ਹੋਏ ਭਾਜਪਾ ਨਾਲ ਖੜ੍ਹੇ ਹੋਣ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀ ਪਟੜੀ 'ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸੋਚ-ਸਮਝ ਕੇ ਫ਼ੈਸਲਾ ਕਰਨਾ ਹੋਵੇਗਾ, ਕਿਉਂਕਿ ਰਾਜ ਦੀ ਸੁਰੱਖਿਆ, ਸਥਿਰਤਾ ਅਤੇ ਤਰੱਕੀ ਲਈ ਭਾਜਪਾ ਸਭ ਤੋਂ ਉਚਿਤ ਵਿਕਲਪ ਹੈ।