18 ਜੂਨ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 18 ਜੂਨ ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸਿੱਖਾਂ ਦੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 18 ਜੂਨ ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸਿੱਖਾਂ ਦੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।


ਇਸ ਨੋਟੀਫਿਕੇਸ਼ਨ ਅਨੁਸਾਰ, 18 ਜੂਨ ਨੂੰ ਸੂਬੇ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਜਿੱਥੇ ਪਹਿਲਾਂ ਹੀ ਸਕੂਲਾਂ ਵਿੱਚ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਹੁਣ ਸਰਕਾਰੀ ਮੁਲਾਜ਼ਮਾਂ ਲਈ ਵੀ ਇਸ ਵਿਸ਼ੇਸ਼ ਦਿਨ ਦੀ ਛੁੱਟੀ ਰਹੇਗੀ।

ਸ੍ਰੀ ਗੁਰੂ ਅਰਜਨ ਦੇਵ ਜੀ, ਜਿਨ੍ਹਾਂ ਨੂੰ 'ਸ਼ਹੀਦਾਂ ਦਾ ਸਿਰਤਾਜ' ਕਿਹਾ ਜਾਂਦਾ ਹੈ, ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਹੀ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ ਸੀ।