ਦੀਵਾਲੀ ਦੇ ਸ਼ੁਭ ਮੌਕੇ ਦੀਪਿਕਾ ਪਾਦੂਕੋਣ-ਰਣਵੀਰ ਨੇ ਧੀ 'ਦੁਆ' ਦੀ ਪਹਿਲੀ ਝਲਕ ਫੈਨਜ਼ ਨਾਲ ਕੀਤੀ ਸਾਂਝੀ

ਦੀਪਿਕਾ ਅਤੇ ਰਣਵੀਰ ਨੇ ਦੀਵਾਲੀ ਦੇ ਖਾਸ ਮੌਕੇ 'ਤੇ ਆਪਣੀ ਧੀ ਦੁਆ ਨਾਲ ਫੋਟੋਆਂ ਸਾਂਝੀਆਂ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ।
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ। ਸੋਸ਼ਲ ਮੀਡੀਆ ਤੋਂ ਲੈ ਕੇ ਖ਼ਬਰਾਂ ਤੱਕ, ਇਹ ਜੋੜਾ ਲਗਾਤਾਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਇਸ ਦੌਰਾਨ, ਦੀਪਿਕਾ ਅਤੇ ਰਣਵੀਰ ਨੇ ਆਪਣੇ ਫੈਨਜ਼ ਨੂੰ ਦੀਵਾਲੀ ਲਈ ਇੱਕ ਖਾਸ ਤੋਹਫ਼ਾ ਦਿੱਤਾ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਇਸ ਜੋੜੇ ਨੇ ਉਨ੍ਹਾਂ ਨੂੰ ਕਿਹੋ ਜਿਹਾ ਸਰਪ੍ਰਾਈਜ਼ ਦਿੱਤਾ ਹੈ ਪਰ ਅਸੀਂ ਤੁਹਾਨੂੰ ਦੱਸ ਦੇਈਏ ਕਿ ਇਹ ਉਨ੍ਹਾਂ ਦੀ ਪੇਸ਼ੇਵਰ ਜ਼ਿੰਦਗੀ ਨਾਲ ਸਬੰਧਤ ਨਹੀਂ ਹੈ।

ਦੀਪਿਕਾ ਅਤੇ ਰਣਵੀਰ ਨੇ ਦੀਵਾਲੀ ਦੇ ਖਾਸ ਮੌਕੇ 'ਤੇ ਆਪਣੀ ਧੀ ਦੁਆ ਨਾਲ ਫੋਟੋਆਂ ਸਾਂਝੀਆਂ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ। ਦੁਆ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਹਿੱਟ ਹੋ ਗਈਆਂ ਹਨ। ਮਸ਼ਹੂਰ ਹਸਤੀਆਂ ਤੋਂ ਲੈ ਕੇ ਪ੍ਰਸ਼ੰਸਕਾਂ ਤੱਕ ਹਰ ਕੋਈ ਕੁਮੈਂਟਾਂ ਰਾਹੀਂ ਉਸ 'ਤੇ ਪਿਆਰ ਦੀ ਵਰਖਾ ਕਰ ਰਿਹਾ ਹੈ।
" data-instgrm-version="14" style="background:#FFF; border:0; margin:10px auto; max-width:540px; width:100%;">