CM ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਦੀਆਂ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨਾਂ 'ਤੇ ਮੱਥਾ ਟੇਕ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸੁਣ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਸਮੇਤ ਅੱਜ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਰਿਆਂ ਦੀ ਭਲਾਈ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਦੀਆਂ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨਾਂ 'ਤੇ ਮੱਥਾ ਟੇਕ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸੁਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਦਰਬਾਰ ਸਾਹਿਬ ਆਉਣ ਅਤੇ ਸ਼ਰਧਾ ਨਾਲ ਮੱਥਾ ਟੇਕਣ ਦਾ ਮੌਕਾ ਮਿਲਿਆ।