ਨਾਭਾ 'ਚ ਵਾਪਰਿਆ ਦਰਦਨਾਕ ਹਾਦਸਾ! PRTC ਦੀ ਬੱਸ ਹਾਦਸੇ ਦਾ ਸ਼ਿਕਾਰ

ਪੀਆਰਟੀਸੀ (PRTC) ਦੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ‘ਤੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦਰੱਖਤ ਵੀ ਟੁੱਟ ਗਿਆ।

ਨਾਭਾ ਬਲਾਕ ਦੇ ਪਿੰਡ ਫਰੀਦਪੁਰ ਨੇੜੇ ਅੱਜ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਪੀਆਰਟੀਸੀ (PRTC) ਦੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ‘ਤੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦਰੱਖਤ ਵੀ ਟੁੱਟ ਗਿਆ। ਬੱਸ ਦੇ ਵਿੱਚ ਕਰੀਬ 140 ਸਵਾਰੀਆਂ ਸਵਾਰ ਸਨ। ਹਾਦਸੇ ਕਾਰਨ ਬੱਸ ‘ਚ ਸਵਾਰ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਸੂਤਰਾਂ ਅਨੁਸਾਰ, ਬੱਸ ਨਾਭਾ ਤੋਂ ਹੋਰ ਜ਼ਿਲ੍ਹੇ ਵੱਲ ਜਾ ਰਹੀ ਸੀ ਕਿ ਰਸਤੇ ਵਿਚ ਅਚਾਨਕ ਬੇਲੈਂਸ ਖੋ ਬੈਠੀ ਅਤੇ ਸੜਕ ਤੇ ਇਕ ਦਰਖੱਤ ਨਾਲ ਟਕਰਾ ਗਈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋਏ ਤੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਹਾਦਸੇ ਤੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।