ਪੈਰੋਲ ਅਰਜ਼ੀ ਰੱਦ: MP ਅੰਮ੍ਰਿਤਪਾਲ ਸਿੰਘ ਸੰਸਦ ਇਜਲਾਸ ਵਿੱਚ ਨਹੀਂ ਹੋ ਸਕਣਗੇ ਸ਼ਾਮਲ

ਦੱਸ ਦਈਏ ਕਿ ਸੰਸਦ ਦਾ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋ ਕੇ 19 ਦਸੰਬਰ ਤੱਕ ਚੱਲੇਗਾ। ਸੰਸਦ ਅੰਮ੍ਰਿਤਪਾਲ ਸਿੰਘ ਵਰਤਮਾਨ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵਾਰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਸਰਕਾਰ ਨੇ ਉਨ੍ਹਾਂ ਨੂੰ ਅਸਥਾਈ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਆਪਣਾ ਫੈਸਲਾ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ 'ਤੇ ਲਿਆ ਹੈ। ਸੂਤਰਾਂ ਅਨੁਸਾਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC) ਅਤੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ 'ਤੇ ਸਰਕਾਰ ਨੇ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਕਾਨੂੰਨ-ਵਿਵਸਥਾ ਵਿਗੜਨ ਦਾ ਖ਼ਤਰਾ ਹੋ ਸਕਦਾ ਹੈ।

ਦੱਸ ਦਈਏ ਕਿ ਸੰਸਦ ਦਾ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋ ਕੇ 19 ਦਸੰਬਰ ਤੱਕ ਚੱਲੇਗਾ। ਸੰਸਦ ਅੰਮ੍ਰਿਤਪਾਲ ਸਿੰਘ ਵਰਤਮਾਨ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਇੱਕ ਹਫ਼ਤੇ ਵਿੱਚ ਫੈਸਲਾ ਲੈਣ ਲਈ ਕਿਹਾ ਸੀ। ਅੰਮ੍ਰਿਤਪਾਲ ਵੱਲੋਂ ਪਟੀਸ਼ਨ ਵਿੱਚ NSA ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਧਾਰਾ ਤਹਿਤ ਬੰਦੀ ਨੂੰ ਵਿਸ਼ੇਸ਼ ਹਾਲਾਤਾਂ ਵਿੱਚ ਪੈਰੋਲ ਦੇਣ ਦਾ ਅਧਿਕਾਰ ਹੈ। ਉਨ੍ਹਾਂ ਦੀ ਪਟੀਸ਼ਨ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਤਬਦੀਲ ਕਰ ਦਿੱਤੀ ਗਈ ਸੀ।