PM ਮੋਦੀ ਨੇ CM ਮਾਨ ਨਾਲ ਫੋਨ 'ਤੇ ਕੀਤੀ ਗੱਲਬਾਤ, ਹੜ੍ਹ ਦੀ ਸਥਿਤੀ ਦਾ ਲਿਆ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਦੇਸ਼ ਦੌਰੇ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹੁਣ ਤੱਕ ਲਗਭਗ 2.56 ਲੱਖ ਲੋਕ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ ਅਤੇ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਅਤੇ SDRF ਨਿਯਮਾਂ ਵਿੱਚ ਬਦਲਾਅ ਕਰਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।

ਪਹਿਲਾਂ ਗ੍ਰਹਿ ਮੰਤਰੀ ਨੇ ਕੀਤਾ ਸੀ ਫੋਨ

ਇਸ ਤੋਂ ਪਹਿਲਾਂ ਕੱਲ੍ਹ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੋਨ ਕੀਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਸੀ।

ਉਨ੍ਹਾਂ ਨੇ ਆਪਣੇ 60,000 ਕਰੋੜ ਰੁਪਏ ਦੀ ਮੰਗ ਵੀ ਕੀਤੀ ਸੀ। ਪੱਤਰ ਵਿੱਚ ਸਾਰੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਜਿਵੇਂ ਹੀ ਗ੍ਰਹਿ ਮੰਤਰੀ ਨੂੰ ਮੀਡੀਆ ਰਾਹੀਂ ਪਤਾ ਲੱਗਾ, ਉਨ੍ਹਾਂ ਨੇ ਫ਼ੋਨ ਕੀਤਾ।